26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਾਂਗਰਸ ਸਰਕਾਰ ਹੀ ਪੰਜਾਬ ਦੇ ਹਿੱਤਾਂ ਵਾਲੀ ਸਰਕਾਰ ਹੈ-ਸਾਬਕਾ ਚੇਅਰਮੈਨ ਲੱਕੀ

ਨਰੋਟ ਜੈਮਲ ਸਿੰਘ, 25 ਅਕਤੂਬਰ (ਸ਼ਸ਼ੀ ਕੁਮਾਰ)-ਪੰਜਾਬ ’ਚ ਕਾਂਗਰਸ ਦੀ ਸਰਕਾਰ ਹੀ ਲੋਕਾਂ ਦੇ ਹਿੱਤ ਵਾਲੀ ਸਰਕਾਰ ਸਾਬਤ ਹੋਈ ਹੈ । ਪੰਜਾਬ ’ਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਹੈ, ਕਾਂਗਰਸ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮੁੱਖ ਰੱਖਿਆ ।

ਅਜੀਤ ਡੈਸਕ 26-10-2026
ਨਰੋਟ ਜੈਮਲ ਸਿੰਘ, 25 ਅਕਤੂਬਰ (ਸ਼ਸ਼ੀ ਕੁਮਾਰ)-ਪੰਜਾਬ ’ਚ ਕਾਂਗਰਸ ਦੀ ਸਰਕਾਰ ਹੀ ਲੋਕਾਂ ਦੇ ਹਿੱਤ ਵਾਲੀ ਸਰਕਾਰ ਸਾਬਤ ਹੋਈ ਹੈ । ਪੰਜਾਬ ’ਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਹੈ, ਕਾਂਗਰਸ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮੁੱਖ ਰੱਖਿਆ । ਉਕਤ ਵਿਚਾਰ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਤੋਂ ਕਾਂਗਰਸ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਕੀਤੇ । ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਹਰ ਰੋਜ਼ ਕਿੰਨੇ ਨੌਜਵਾਨ ਨਸ਼ਿਆਂ ਦੀ ਭੇਟ ਚੜਦੇ ਹੋਏ ਆਪਣੇ ਮਾਂ-ਪਿਓ ਨੂੰ ਬੇਸਹਾਰਾ ਕਰ ਰਹੇ ਹਨ, ਜੋ ਕਿ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਚਿੰਤਾਪੂਰਵਕ ਹੈ । ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ਭਾਜਪਾ ਤੇ ਅਕਾਲੀ ਦਲ ’ਤੇ ਵੀ ਤਿੱਖਾ ਹਮਲਾ ਕਰਦਿਆਂ ਹੋਇਆਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਪੰਜਾਬ ’ਚ ਗਠਜੋੜ ਦੀ ਸਰਕਾਰ ਰਹੀ ਜਿਸ ਨੇ ਸ਼ੁਰੂਆਤ ਵਿਚ ਹੀ ਚਿੱਟੇ ਦਾ ਬੀ ਬੀਜਿਆ ਤੇ ਪੰਜਾਬ ’ਚ ਅਰਜਨ ਐਵਾਰਡੀ ਖਿਡਾਰੀਆਂ ਨਾਲ ਮਿਲ ਕੇ ਬਹੁਤ ਵੱਡੇ ਪੈਮਾਨੇ ’ਤੇ ਨਸ਼ੇ ਦੀ ਤਸਕਰੀ ਕੀਤੀ । ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਹੁਣ ਉਹ ਆਮ ਆਦਮੀ ਪਾਰਟੀ, ਭਾਜਪਾ ਤੇ ਅਕਾਲੀ ਦਲ ਪਾਰਟੀਆਂ ਦੇ ਝਾਂਸੇ ਵਿਚ ਨਾ ਆਉਣ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਵੋਟ ਪਾ ਕੇ ਕਾਂਗਰਸ ਦੀ ਸਰਕਾਰ ਬਣਾਉਣ, ਕਿਉਂਕਿ ਕਾਂਗਰਸ ਸਰਕਾਰ ਹੀ ਪੰਜਾਬ ਦੇ ਹਿੱਤਾਂ ਵਾਲੀ ਸਰਕਾਰ ਹੈ ।
ਪਿਛਲੀ ਖ਼ਬਰ ਕਾਂਗਰਸ ਨੇ ਮਿਸ਼ਨ 2027 ਲਈ ਰਾਜਨੀਤਿਕ ਗਤੀਵਿਧੀਆਂ ਤੇਜ਼ ਕੀਤੀਆਂ ਅਗਲੀ ਖ਼ਬਰ ਜੰਗਲਾਤ ਕਾਮਿਆਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਭੜਕੀ ਯੂਨੀਅਨ 4 ਨਵੰਬਰ ਨੂੰ ਪਰਿਵਾਰਾਂ ਸਮੇਤ ਦਿੱਤਾ ਜਾਵੇਗਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।