26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 25 ਅਕਤੂਬਰ (ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਅਕਤੂਬਰ ਮੰਗਲਵਾਰ ਨੂੰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਪਠਾਨਕੋਟ ਵਿਖੇ ਸ਼ਾਮ 7:30 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਗਗਨਦੀਪ ਸਿੰਘ ਬਟਾਲਾ ਵਾਲੇ, ਭਾਈ ਹਰਦੇਵ ਸਿੰਘ ਤੇ ਹੋਰ ਪ੍ਰਚਾਰਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।

ਅਜੀਤ ਡੈਸਕ 26-10-2026
ਪਠਾਨਕੋਟ, 25 ਅਕਤੂਬਰ (ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਅਕਤੂਬਰ ਮੰਗਲਵਾਰ ਨੂੰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਪਠਾਨਕੋਟ ਵਿਖੇ ਸ਼ਾਮ 7:30 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਗਗਨਦੀਪ ਸਿੰਘ ਬਟਾਲਾ ਵਾਲੇ, ਭਾਈ ਹਰਦੇਵ ਸਿੰਘ ਤੇ ਹੋਰ ਪ੍ਰਚਾਰਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ । ਸਮਾਗਮ ਦੀ ਸਮਾਪਤੀ ’ਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ । ਇਸ ਮੌਕੇ ਵਾਈਸ ਪ੍ਰਧਾਨ ਤਜਿੰਦਰ ਸਿੰਘ ਬੇਦੀ, ਚਰਨਜੀਤ ਸਿੰਘ ਬੇਦੀ, ਮਨਿੰਦਰ ਸਿੰਘ ਬੌਬੀ, ਹਰਪ੍ਰੀਤ ਸਿੰਘ ਬੇਦੀ, ਸੁਖਚੈਨ ਸਿੰਘ ਮੁਲਤਾਨੀ, ਗੁਰਦੇਵ ਸਿੰਘ ਜੋਹਲ, ਜਗਜੀਤ ਸਿੰਘ, ਜਸਜੀਤ ਸਿੰਘ ਸਾਹਨੀ, ਐਡਵੋਕੇਟ ਗੁਰਅਸੀਸ ਸਿੰਘ, ਭਾਈ ਅਰਸ਼ਦੀਪ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੇ ਡੇਅ-ਕਮ-ਬੋਰਡਿੰਗ ਸ਼੍ਰੇਣੀ’ਵਿਚ ਪਠਾਨਕੋਟ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਕਾਨੂੰਨ ਆਪਣਾ ਕੰਮ ਕਰੇ, ­ਨਾਜਾਇਜ਼ ਉਸਾਰੀਆਂ ’ਤੇ ਹੋਵੇ ਕਾਰਵਾਈ-ਮੀਰਪੁਰ ਕਾਲੋਨੀ ਵੈਲਫੇਅਰ ਸੁਸਾਇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।