28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਸ਼ਰਧਾ ਨਾਲ ਮਨਾਇਆ ਪੁੰਨਿਆ ਦਾ ਦਿਹਾੜਾ

ਡੇਰਾ ਬਾਬਾ ਨਾਨਕ, 26 ਅਕਤੂਬਰ (ਵਿਜੇ ਸ਼ਰਮਾ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਪੁੰਨਿਆ ਦਾ ਪਾਵਨ ਦਿਹਾੜਾ ਗੱਦੀ ਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ’ਚ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

ਅਜੀਤ ਡੈਸਕ 27-10-2026
ਡੇਰਾ ਬਾਬਾ ਨਾਨਕ, 26 ਅਕਤੂਬਰ (ਵਿਜੇ ਸ਼ਰਮਾ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਪੁੰਨਿਆ ਦਾ ਪਾਵਨ ਦਿਹਾੜਾ ਗੱਦੀ ਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ’ਚ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ। ਬਾਬਾ ਅਵਤਾਰ ਸਿੰਘ ਬੇਦੀ ਵਲੋਂ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤੇ ਜਾਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬਾਬਾ ਅਵਤਾਰ ਸਿੰਘ ਬੇਦੀ ਨੇ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਗਏ ਮਾਰਗ ’ਤੇ ਚਲਦਿਆਂ ਬਾਣੀ ਤੇ ਬਾਣੇ ’ਚ ਪ੍ਰਪੱਕ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਘਰ ’ਚ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਕੇਂਦਰੀ ਯੂਨੀਵਰਸਿਟੀ ਜੰਮੂ ਦੇ ਪੁਲਾੜ ਵਿਗਿਆਨ ਕੇਂਦਰ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਪਿੰਡ ਨੌਸ਼ਹਿਰਾ ਬਹਾਦਰ ਦੇ ਕਿਸਾਨਾਂ ਨੂੰ ਸਿੰਜਾਈ ਲਈ ਥ੍ਰੀ ਫੇਜ਼ ਬਿਜਲੀ ਨਾ ਮਿਲਣ ਕਾਰਨ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।