27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਏ.ਆਈ ਤਕਨਾਲੋਜੀ ਤੇ ਡਿਜੀਟਲ ਐਪਸ ਦੀ ਵਰਤੋਂ ਸਬੰਧੀ ਵਰਕਸ਼ਾਪ

ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ, ਸਰਲ ਤੇ ਰੁਚਿਕਰ ਬਣਾਉਣ ਦੇ ਉਦੇਸ਼ ਨਾਲ ਆਰਟੀਫਿਸ਼ਲ ਇੰਟੈਲੀਜੈਂਸ, ਡਿਜੀਟਲ ਟੂਲਜ਼ ਅਤੇ ਵੱਖ-ਵੱਖ ਐਜੂਕੇਸ਼ਨਲ ਐਪਸ ਦੀ ਵਰਤੋਂ ਸਬੰਧੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਸੁਖ ਸਾਗਰ ਸਿੰਘ ਨੇ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਦੀ ਵਰਤੋਂ ਰਾਹੀਂ ਪੜ੍ਹਾਉਣ ਦੇ ਨਵੇਂ ਤੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 27-10-2026
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ, ਸਰਲ ਤੇ ਰੁਚਿਕਰ ਬਣਾਉਣ ਦੇ ਉਦੇਸ਼ ਨਾਲ ਆਰਟੀਫਿਸ਼ਲ ਇੰਟੈਲੀਜੈਂਸ, ਡਿਜੀਟਲ ਟੂਲਜ਼ ਅਤੇ ਵੱਖ-ਵੱਖ ਐਜੂਕੇਸ਼ਨਲ ਐਪਸ ਦੀ ਵਰਤੋਂ ਸਬੰਧੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਸੁਖ ਸਾਗਰ ਸਿੰਘ ਨੇ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਦੀ ਵਰਤੋਂ ਰਾਹੀਂ ਪੜ੍ਹਾਉਣ ਦੇ ਨਵੇਂ ਤੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਕਿਵੇਂ ਵੱਖ-ਵੱਖ ਡਿਜੀਟਲ ਟੂਲਜ਼ ਤੇ ਐਪਸ ਦੀ ਮਦਦ ਨਾਲ ਗੁੰਝਲਦਾਰ ਵਿਸ਼ਿਆਂ ਨੂੰ ਬੱਚਿਆਂ ਲਈ ਆਸਾਨੀ ਨਾਲ ਸਮਝਣਯੋਗ ਬਣਾਇਆ ਜਾ ਸਕਦਾ ਹੈ। ਵਰਕਸ਼ਾਪ ਦੌਰਾਨ ਸੁਖ ਸਾਗਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਏ.ਆਈ ਤਕਨਾਲੋਜੀ ਸਿੱਖਿਆ ਦੇ ਖੇਤਰ ਵਿਚ ਨਵੇਂ ਮੌਕੇ ਪੈਦਾ ਕਰ ਰਹੀ ਹੈ। ਅਧਿਆਪਕ ਏ.ਆਈ ਆਧਾਰਿਤ ਟੂਲਜ਼ ਦੀ ਮਦਦ ਨਾਲ ਪਾਠ ਯੋਜਨਾਵਾਂ ਤਿਆਰ ਕਰ ਸਕਦੇ ਹਨ, ਵਿਦਿਆਰਥੀਆਂ ਦੇ ਪੱਧਰ ਅਨੁਸਾਰ ਅਭਿਆਸ ਸਮੱਗਰੀ ਬਣਾ ਸਕਦੇ ਹਨ ਤੇ ਔਖੇ ਸੰਕਲਪਾਂ ਨੂੰ ਉਦਾਹਰਨਾਂ ਰਾਹੀਂ ਸੌਖੇ ਢੰਗ ਨਾਲ ਸਮਝਾ ਸਕਦੇ ਹਨ। ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਸਿੱਖਿਆ ਨੂੰ ਸਮੇਂ ਦੀਆਂ ਲੋੜਾਂ ਅਨੁਸਾਰ ਵਿਕਸਿਤ ਕਰਨਾ ਜ਼ਰੂਰੀ ਹੈ। ਸਕੂਲ ਦੇ ਐਮ.ਡੀ ਜੈਦੀਪ ਸਿੰਘ ਨੇ ਕਿਹਾ ਕਿ ਆਧੁਨਿਕ ਤਕਨਾਲੋਜੀ ਸਿੱਖਿਆ ਦੇ ਖੇਤਰ ’ਚ ਨਵੇਂ ਮੌਕੇ ਪੈਦਾ ਕਰ ਰਹੀ ਹੈ। ਏ.ਆਈ ਤੇ ਡਿਜੀਟਲ ਐਪਸ ਦੀ ਸੁਚੱਜੀ ਵਰਤੋਂ ਨਾਲ ਪੜ੍ਹਾਈ ਨੂੰ ਵਧੇਰੇ ਦਿਲਚਸਪ, ਵਿਹਾਰਕ ਤੇ ਵਿਦਿਆਰਥੀ-ਕੇਂਦਰਿਤ ਬਣਾਇਆ ਜਾ ਸਕਦਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਅਧਿਆਪਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਆਪਕਾਂ ਦਾ ਨਵੀਆਂ ਤਕਨੀਕਾਂ ਨਾਲ ਜਾਣੂ ਹੋਣਾ ਬਹੁਤ ਮਹੱਤਵਪੂਰਨ ਹੈ।
ਪਿਛਲੀ ਖ਼ਬਰ ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਕੌਂਸਲਰ ਮੁਨੀਸ਼ਾ ਮਹਾਜਨ/ਚੀਨੂ ਮਹਾਜਨ ਅਗਲੀ ਖ਼ਬਰ ਜੇ.ਐਫ.ਸੀ ਕਲੱਬ ਨੌਸ਼ਹਿਰਾ ਨੇ 9ਵਾਂ ਕਬੱਡੀ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।