ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਕੌਂਸਲਰ ਮੁਨੀਸ਼ਾ ਮਹਾਜਨ/ਚੀਨੂ ਮਹਾਜਨ
ਨਰੋਟ ਜੈਮਲ ਸਿੰਘ, 26 ਅਕਤੂਬਰ (ਸ਼ਸ਼ੀ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚ ਸਰਬਪੱਖੀ ਵਿਕਾਸ ਕੀਤਾ ਹੈ । ‘ਅਜੀਤ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਕੌਂਸਲਰ ਮਨੀਸ਼ਾ ਮਹਾਜਨ ਤੇ ਉਨ੍ਹਾਂ ਦੇ ਪਤੀ ਤੇ ਆਮ ਪਾਰਟੀ ਦੇ ਸੀਨੀਅਰ ਆਗੂ ਚੀਨੂ ਮਹਾਜਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਵਿਕਾਸ ਕਾਰਜ ਕੀਤੇ ਹਨ, ਜਿਹੜੇ ਪਿਛਲੀਆਂ ਸਰਕਾਰਾਂ ਨੇ 50 ਸਾਲ ਵਿਚ ਨਹੀਂ ਕੀਤੇ ।
ਅਜੀਤ ਡੈਸਕ
27-10-2026