27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਮਾਨਯੋਗ ਹਾਈਕੋਰਟ ਦੁਆਰਾ ਕਰਵਾਇਆ-ਵਿਪਨ ਮਹਾਜਨ

ਸ਼ਾਹਪੁਰ ਕੰਢੀ, 26 ਅਕਤੂਬਰ (ਰਣਜੀਤ ਸਿੰਘ)-ਭਾਜਪਾ ਦੇ ਸਾਬਕਾ ਪ੍ਰਧਾਨ ਵਿਪਨ ਮਹਾਜਨ ਨੇ ਜਨ ਸੇਵਾ ਰਿਪੋਰਟ ਪੇਸ਼ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਆਮ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ’ਚ ਫੇਲ੍ਹ ਸਾਬਤ ਹੋਈ ਹੈ । ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਮਾਨਯੋਗ ਹਾਈਕੋਰਟ ਜਾਣਾ ਪਿਆ ।

ਅਜੀਤ ਡੈਸਕ 27-10-2026
ਸ਼ਾਹਪੁਰ ਕੰਢੀ, 26 ਅਕਤੂਬਰ (ਰਣਜੀਤ ਸਿੰਘ)-ਭਾਜਪਾ ਦੇ ਸਾਬਕਾ ਪ੍ਰਧਾਨ ਵਿਪਨ ਮਹਾਜਨ ਨੇ ਜਨ ਸੇਵਾ ਰਿਪੋਰਟ ਪੇਸ਼ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਆਮ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ’ਚ ਫੇਲ੍ਹ ਸਾਬਤ ਹੋਈ ਹੈ । ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਮਾਨਯੋਗ ਹਾਈਕੋਰਟ ਜਾਣਾ ਪਿਆ । ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ ਦੇ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ’ਚ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੀ ਕਮੀ ਸੀ, ਮਾਨਯੋਗ ਅਦਾਲਤ ਦੇ ਹੁਕਮਾਂ ਨਾਲ ਨਵੇਂ 14 ਅਧਿਆਪਕਾਂ ਦੀ ਨਿਯੁਕਤੀ ਹੋਈ । ਰਣਜੀਤ ਸਾਗਰ ਡੈਮ ਦੇ ਕਵਾਟਰਾਂ ਤੇ ਦੁਕਾਨਾਂ ਦੀ ਮੁਰੰਮਤ ਦਾ ਮੁੱਦਾ ਵੀ ਹਾਈਕੋਰਟ ਵਿਚ ਉਠਾਇਆ । ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਤੇ ਦਵਾਈਆਂ ਨੂੰ ਲੈ ਕੇ 11 ਨਵੰਬਰ ਨੂੰ ਮਾਨਯੋਗ ਹਾਈਕੋਰਟ ਨੇ ਅਧਿਕਾਰੀਆਂ ਨੂੰ ਬੁਲਾਇਆ ਹੈ । ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡੈਮ ਉਪਰ ਸੈਂਕੜੇ ਏਕੜ ਜ਼ਮੀਨ ਪਈ ਹੋਈ ਹੈ । ਇੱਥੇ ਮੈਡੀਕਲ ਕਾਲਜ ਖੋਲ੍ਹਿਆ ਜਾਵੇ ਤੇ ਕ੍ਰਿਕਟ ਸਟੇਡੀਅਮ ਬਣਾਇਆ ਜਾਵੇ । ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਹਾਈਕੋਰਟ ਦੇ ਵਕੀਲ ਦਨਿਸ਼ ਮਹਾਜਨ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸੰਘ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸ਼ਸਤਰ ਪੂਜਨ ਤੇ ਪਥ ਸੰਚਲਨ ਕਰਵਾਇਆ ਅਗਲੀ ਖ਼ਬਰ ਨਰ ਸੇਵਾ ਨਾਰਾਇਣ ਸੇਵਾ ਟਰੱਸਟ ਵਲੋਂ ਸ਼ਰਧਾਲੂਆਂ ਲਈ ਮੁਫ਼ਤ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।