27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡੀ.ਏ.ਵੀ. ਦੀ ਪਾਵਨੀ ਸਿੰਘ ਨੇ ਕੌਮੀ ਤਾਈਕਵਾਂਡੋ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ

ਪਠਾਨਕੋਟ, 26 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ. ਏ.

ਡੀ.ਏ.ਵੀ. ਨੈਸ਼ਨਲ ਖੇਡਾਂ-2026 ਵਿਚ ਤਾਈਕਵਾਂਡੋ ਦਾ ਕਾਂਸੀ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਪਾਵਨੀ ਸਿੰਘ । 27-10-2026
ਪਠਾਨਕੋਟ, 26 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਦੀ ਵਿਦਿਆਰਥਣ ਪਾਵਨੀ ਸਿੰਘ ਨੇ ਡੀ.ਏ.ਵੀ. ਨੈਸ਼ਨਲ ਖੇਡਾਂ-2026 ’ਚ ਤਾਈਕਵਾਂਡੋ ਦੇ ਅੰਡਰ-19 ਵਰਗ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਕੌਮੀ ਪੱਧਰ ਦੇ ਇਨ੍ਹਾਂ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਲ ਕਰਕੇ ਪਾਵਨੀ ਨੇ ਆਪਣੀ ਮਿਹਨਤ, ਲਗਨ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਪਾਵਨੀ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਤੇ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ । ਉਨ੍ਹਾਂ ਪਾਵਨੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਜਤਾਈ ਕਿ ਉਹ ਭਵਿੱਖ ਵਿਚ ਵੀ ਨਵੀਆਂ ਪ੍ਰਾਪਤੀਆਂ ਹਾਸਲ ਕਰੇਗੀ ।
ਪਿਛਲੀ ਖ਼ਬਰ ਬੱਚੀ ਨਾਲ ਗਲਤ ਹਰਕਤਾਂ ਕਰਨ ਦੇ ਦੋਸ਼ ਵਿਅਕਤੀ ਖ਼ਿਲਾਫ ਮਾਮਲਾ ਦਰਜ ਅਗਲੀ ਖ਼ਬਰ ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਕੌਂਸਲਰ ਮੁਨੀਸ਼ਾ ਮਹਾਜਨ/ਚੀਨੂ ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।