28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਸ਼ਿਕਾਰ ਮਾਛੀਆਂ ਵਿਖੇ 2 ਧਿਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਤੇ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ, 27 ਅਕਤੂਬਰ (ਹੀਰਾ ਸਿੰਘ ਮਾਂਗਟ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਸ਼ਿਕਾਰ ਮਾਛੀਆ ਵਿਖੇ ਬੀਤੀ ਰਾਤ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇਕ ਵਿਅਕਤੀ ਤੇ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਗਿਆਨਬੀਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਸ਼ਿਕਾਰ ਮਾਛੀਆਂ ਨੇ ਦੱਸਿਆ ਕਿ ਸਾਡੇ ਪਿੰਡ ਦੇ ਕੁੱਝ ਵਿਅਕਤੀ ਜੋ ਨਸ਼ੇ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਸਾਡੇ ਪਰਿਵਾਰ ਵਲੋਂ ਪਿੰਡ ਵਿਚ ਨਸ਼ਾ ਵੇਚਣ ਤੋਂ ਕਈ ਵਾਰ ਰੋਕਿਆ ਗਿਆ।

ਅਜੀਤ ਡੈਸਕ 28-10-2026
ਡੇਰਾ ਬਾਬਾ ਨਾਨਕ, 27 ਅਕਤੂਬਰ (ਹੀਰਾ ਸਿੰਘ ਮਾਂਗਟ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਸ਼ਿਕਾਰ ਮਾਛੀਆ ਵਿਖੇ ਬੀਤੀ ਰਾਤ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇਕ ਵਿਅਕਤੀ ਤੇ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਗਿਆਨਬੀਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਸ਼ਿਕਾਰ ਮਾਛੀਆਂ ਨੇ ਦੱਸਿਆ ਕਿ ਸਾਡੇ ਪਿੰਡ ਦੇ ਕੁੱਝ ਵਿਅਕਤੀ ਜੋ ਨਸ਼ੇ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਸਾਡੇ ਪਰਿਵਾਰ ਵਲੋਂ ਪਿੰਡ ਵਿਚ ਨਸ਼ਾ ਵੇਚਣ ਤੋਂ ਕਈ ਵਾਰ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੇ ਗੁੱਸੇ ਵਜੋਂ ਬੀਤੀ ਰਾਤ ਰਿੰਕੂ ਮਸੀਹ ਨੇ ਆਪਣੇ ਪੁੱਤਰਾਂ ਤੇ ਕਈ ਹੋਰ ਅਣਪਛਾਤੇ ਵਿਅਕਤੀਆਂ ਸਮੇਤ ਸਾਡੇ ਭਰਾ ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਬਲਵਿੰਦਰ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਦ ਇਸ ਝਗੜੇ ਸਬੰਧੀ ਪੁਲਿਸ ਨੂੰ ਫੋਨ ਕੀਤਾ ਗਿਆ ਤਾਂ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ’ਤੇ ਵੀ ਉਕਤ ਵਿਅਕਤੀਆਂ ਵਲੋਂ ਇੱਟ ਰੋੜਾ ਚਲਾਉਣਾ ਸ਼ੁਰੂ ਕਰ ਦਿੱਤਾ, ਜਿਸ ਨਾਲ 2 ਮੁਲਾਜ਼ਮ ਵੀ ਗੰਭੀਰ ਜ਼ਖਮੀ ਹੋ ਗਏ ਹਨ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਇਹ ਲੋਕ ਸ਼ਰੇਆਮ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ, ਜਿਸ ਨੂੰ ਪੁਲਿਸ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐਸ ਐਚ ਓ ਸਤਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸ਼ਿਕਾਰ ਮਾਛੀਆਂ ਵਿਖੇ ਦੋ ਧਿਰਾਂ ਦਰਮਿਆਨ ਝਗੜਾ ਹੋ ਰਿਹਾ ਹੈ ਤੇ ਜਦੋਂ ਪੁਲਿਸ ਪਾਰਟੀ ਉੱਥੇ ਸਮਝਾਉਣ ਲਈ ਪਹੁੰਚੀ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਕਰੀਬ 25 ਤੋਂ 30 ਵਿਅਕਤੀਆਂ ਨੇ ਸਾਡੀ ਪੁਲਿਸ ਪਾਰਟੀ ਦੇ ਉੱਪਰ ਹਮਲਾ ਕਰ ਦਿੱਤਾ, ਜਿਸ ਵਿਚ ਸਾਡੇ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਦ ਕਿ ਪਿੰਡ ਦਾ ਵੀ ਇਕ ਵਿਅਕਤੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਐਸਐਚਓ ਸਤਪਾਲ ਸਿੰਘ ਨੇ ਦੱਸਿਆ ਪੁਲਿਸ ਵਲੋਂ ਇਸ ਝਗੜੇ ਵਿਚ ਸ਼ਾਮਿਲ 9 ਵਿਅਕਤੀਆਂ ਦੇ ਖਿਲਾਫ਼ ਬਾਈਨੇਮ ਤੇ 25 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਮੌਕੇ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 9 ਮੋਟਰਸਾਈਕਲ ਤੇ 3 ਗੱਡੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਉਸ ਅਨੁਸਾਰ ਹੋਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਧਰ ਜ਼ਖ਼ਮੀ ਵਿਅਕਤੀ ਦੇ ਪਰਿਵਾਰ ਵਲੋਂ ਦੂਜੀ ਧਿਰ ਉੱਪਰ ਕਥਿਤ ਤੌਰ ’ਤੇ ਪਿੰਡ ਵਿਚ ਨਸ਼ਾ ਵੇਚਣ ਅਤੇ ਹੋਰ ਕਈ ਤਰ੍ਹਾਂ ਦੇ ਵੱਡੇ ਇਲਜ਼ਾਮ ਲਗਾਏ ਗਏ ਹਨ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋ ਇਨਸਾਫ ਦੀ ਮੰਗ ਕੀਤੀ ਗਈ ਹੈ।
ਪਿਛਲੀ ਖ਼ਬਰ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਅੰਤਰਰਾਸ਼ਟਰੀ ਪੇਂਡੂ ਮਹਿਲਾ ਦਿਵਸ ਮਨਾਇਆ ਪੇਂਡੂ ਮਹਿਲਾਵਾਂ ਵਲੋਂ ਹਰ ਕਿੱ... ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ’ਚ ਕਰਵਾਏ ਸਮਾਗਮ ਵਿਚ ਜਥੇਦਾਰ ਲੰਗਾਹ ਸਾਥੀਆਂ ਸਮੇਤ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।