ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ 29 ਨੂੰ- ਮੈਨਜਰ ਗੋਸਲ
ਧਾਰੀਵਾਲ, 27 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦਿਸ਼ਾ-ਨਿਰਦੇਸ਼ਾਂ ਹੇਠ ਸਕੱਤਰ ਧਰਮ ਪ੍ਰਚਾਰ ਭਗਵੰਤ ਸਿੰਘ ਧੰਘੇੜਾ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਭਰ ’ਚ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ। ਉਸ ਲੜੀ ਤਹਿਤ 29 ਅਕਤੂਬਰ ਨੂੰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
28-10-2026