29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕੋਟਲੀ ਫਾਰਮ ਦੇ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ

ਨਰੋਟ ਮਹਿਰਾ, 27 ਅਕਤੂਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਖੇ ਪਿੰਡ ਕੋਟਲੀ ਫਾਰਮ ਦੇ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਨਵੇਂ ਪਰਿਵਾਰਕ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਵਧਾਈ ਦਿੱਤੀ ।

ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਦੇ ਹੋਏ ਕੋਟਲੀ ਫਾਰਮ ਦੇ ਪਰਿਵਾਰ। ਤਸਵੀਰ: ਰਾਜ ਕੁਮਾਰੀ 28-10-2026
ਨਰੋਟ ਮਹਿਰਾ, 27 ਅਕਤੂਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਖੇ ਪਿੰਡ ਕੋਟਲੀ ਫਾਰਮ ਦੇ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਨਵੇਂ ਪਰਿਵਾਰਕ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਵਧਾਈ ਦਿੱਤੀ । ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਸੂਬੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਕੋਟਲੀ ਫਾਰਮ ਦੇ ਦਰਜਨਾਂ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਾ ਪਾਰਟੀ ਲਈ ਖੁਸ਼ੀ ਦੀ ਗੱਲ ਹੈ । ਅੰਤ ’ਚ ਲਾਲ ਚੰਦ ਕਟਾਰੂਚੱਕ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਮਜੀਤ, ਵੀਨਾ,ਰਾਜ ਕੁਮਾਰੀ, ਕੁਸ਼ੱਲਿਆ, ਰਜਨੀ ਮਮਤਾ, ਅਮਰਜੀਤ, ਮੋਨਿਕਾ, ਪਲਕ ਤੇ ਬਲਵਿੰਦਰਜੀਤ ਸਾਰੇ ਪਰਿਵਾਰਾਂ ਨੂੰ ਮੁੜ ਵਧਾਈ ਦਿੱਤੀ ਤੇ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਲਾਕੇ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਗੇ । ਇਸ ਮੌਕੇ ਪਵਨ ਭਾਰਦਵਾਜ ਚੇਅਰਮੈਨ ਬਲਾਕ ਸੰਮਤੀ ਘਰੋਟਾ, ਰਵੀ ਸਰਪੰਚ ਨਵੀਂ ਜਸਵਾਲੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਸਾਈਂ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪਲੇਸਮੈਂਟ ਡਰਾਈਵ ਦੌਰਾਨ 12 ਵਿਦਿਆਰਥੀਆਂ ਦੀ ਚੋਣ ਅਗਲੀ ਖ਼ਬਰ ਵਾਲੀਬਾਲ ਟੂਰਨਾਮੈਂਟ ’ਚ ਤੀਸਰੀ ਵਾਰ ਚੈਂਪੀਅਨ ਬਣ ਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਨਵਾਂ ਇਤਿਹਾਸ ਰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।