28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਆਰ.ਐਮ.ਪੀ.ਆਈ. ਆਗੂਆਂ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੀਤੀ ਮੰਗ

ਪਠਾਨਕੋਟ, 27 ਅਕਤੂਬਰ (ਸੁਮਿਤ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨਾਲ ਮੁਲਾਕਾਤ ਦੌਰਾਨ ਆਰ.ਐਮ.ਪੀ.ਆਈ. ਆਗੂ ਕਾਮਰੇਡ ਨੱਥਾ ਸਿੰਘ ਢਡਵਾਲ, ਸ਼ਿਵ ਕੁਮਾਰ ਅਤੇ ਬਲਵੰਤ ਸਿੰਘ ਘੋਹ। ਤਸਵੀਰ : ਸੁਮਿਤ 28-10-2026
ਪਠਾਨਕੋਟ, 27 ਅਕਤੂਬਰ (ਸੁਮਿਤ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਆਗੂਆਂ ਕਾਮਰੇਡ ਨੱਥਾ ਸਿੰਘ ਢਡਵਾਲ, ਸ਼ਿਵ ਕੁਮਾਰ ਤੇ ਬਲਵੰਤ ਸਿੰਘ ਘੋਹ ਦੀ ਅਗਵਾਈ ਹੇਠ ਵਫ਼ਦ ਨੇ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵੱਖ-ਵੱਖ ਥਾਣਿਆਂ ’ਚ ਦਿੱਤੀਆਂ ਸ਼ਿਕਾਇਤਾਂ ’ਤੇ ਕਾਰਵਾਈ ਨਾ ਹੋਣ ਦਾ ਮਾਮਲਾ ਉਠਾਇਆ । ਆਗੂਆਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਤੇ ਕਥਿਤ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਜਾਂਚ ਕਰਨ ਦੀ ਮੰਗ ਕੀਤੀ । ਆਗੂਆਂ ਨੇ ਦੱਸਿਆ ਕਿ ਪਿੰਡ ਭੱਬਰ ਦੇ ਸ਼ਮਸ਼ੇਰ ਸਿੰਘ ਨੇ ਲੱਕੜ ਦੇ ਆਰੇ ਦੀ ਚੋਰੀ ਸਬੰਧੀ 29 ਜੁਲਾਈ ਨੂੰ ਥਾਣਾ ਸ਼ਾਹਪੁਰ ਕੰਢੀ ਵਿਖੇ ਸ਼ਿਕਾਇਤ ਦਿੱਤੀ ਸੀ, ਪਰ ਵਾਰ-ਵਾਰ ਗੇੜੇ ਮਾਰਨ ਦੇ ਬਾਵਜੂਦ ਕਾਰਵਾਈ ਨਹੀਂ ਹੋਈ । ਮੁੜ ਸ਼ਿਕਾਇਤ ਦੇਣ ਦੇ ਬਾਵਜੂਦ ਮਾਮਲਾ ਹੱਲ ਨਹੀਂ ਹੋਇਆ । ਦੂਜੇ ਮਾਮਲੇ ’ਚ 85 ਸਾਲਾ ਮਾਤਾ ਬਚਨੀ ਦੇਵੀ ਨੇ ਕਥਿਤ ਕੁੱਟਮਾਰ ਤੇ ਪੈਸੇ ਖੋਹਣ ਸਬੰਧੀ ਥਾਣਾ ਤਾਰਾਗੜ੍ਹ ਵਿਖੇ ਸ਼ਿਕਾਇਤ ਦਿੱਤੀ ਸੀ । ਉਸ ਦੇ ਪੁੱਤਰ ਜਨਕ ਰਾਜ ਵਲੋਂ ਵੀ ਪੁਲਿਸ ਨੂੰ ਦਰਖਾਸਤ ਦਿੱਤੀ ਗਈ, ਪਰ ਕਾਰਵਾਈ ਨਾ ਹੋਣ ਦਾ ਦੋਸ਼ ਲਗਾਇਆ ਗਿਆ । ਤੀਜੇ ਮਾਮਲੇ ’ਚ ਸੁਜਾਨਪੁਰ ਦੇ ਰਮਨਪ੍ਰੀਤ ਸਿੰਘ ’ਤੇ ਹੋਏ ਹਮਲੇ ਸਬੰਧੀ ਐਫ.ਆਈ.ਆਰ. ਦਰਜ ਹੋਣ ਦੇ ਬਾਵਜੂਦ ਅਗਲੀ ਕਾਰਵਾਈ ਨਾ ਹੋਣ ਦੀ ਗੱਲ ਕਹੀ ਗਈ । ਐਸ.ਐਸ.ਪੀ. ਨੇ ਸ਼ਿਕਾਇਤਾਂ ਸੁਣਨ ਉਪਰੰਤ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ । ਇਸ ਮੌਕੇ ਸ਼ਿਕਾਇਤਕਰਤਾ ਅਤੇ ਪਾਰਟੀ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਸਮਾਜ ਸੇਵਕਾਂ ਵਲੋਂ ਜ਼ਖ਼ਮੀ ਦੀ ਮਦਦ ਕਰ ਹਸਪਤਾਲ ’ਚ ਦਾਖ਼ਲ ਕਰਵਾਇਆ ਅਗਲੀ ਖ਼ਬਰ ਸਰਕਾਰ ਵਲੋਂ ਨਸ਼ਾ ਖਤਮ ਕਰਨ ਦੇ ਦਾਅਵੇ ਨਿਕਲੇ ਖੋਖਲੇ-ਗਿੱਲ ਬਕਨੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।