28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਏ.ਐਸ.ਆਈ ਪ੍ਰਭਜੋਤ ਸਿੰਘ ਦਾਨਿਆਂਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਨੌਸ਼ਹਿਰਾ ਮੱਝਾ ਸਿੰਘ, 27 ਅਕਤੂਬਰ (ਰਵੀ ਭਗਤ)-ਪਿੰਡ ਦਾਨਿਆਂਵਾਲੀ ਦੇ ਵਸਨੀਕ ਏ. ਐਸ.

ਅਜੀਤ ਡੈਸਕ 28-10-2026
ਨੌਸ਼ਹਿਰਾ ਮੱਝਾ ਸਿੰਘ, 27 ਅਕਤੂਬਰ (ਰਵੀ ਭਗਤ)-ਪਿੰਡ ਦਾਨਿਆਂਵਾਲੀ ਦੇ ਵਸਨੀਕ ਏ.ਐਸ.ਆਈ ਪ੍ਰਭਜੋਤ ਸਿੰਘ ਪੁੱਤਰ ਹਰਭਜਨ ਸਿੰਘ (ਸਾਬਕਾ ਸਰਪੰਚ) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਦੌਰਾਨ ਵੱਖ-ਵੱਖ ਆਗੂਆਂ ਵਲੋਂ ਏ.ਐਸ.ਆਈ ਪ੍ਰਭਜੋਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬਟਾਲਾ ਪ੍ਰਿਥੀਪਾਲ ਸਿੰਘ, ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਤੱਤਲਾ, ਹਰਦੀਪ ਸੰਧੂ, ਜ਼ਿਲਾ ਪ੍ਰਧਾਨ ਆਪ ਮਨਦੀਪ ਸਿੰਘ ਗਿੱਲ ਨਰਿੰਦਰਜੀਤ ਸਿੰਘ ਵਾਹਲਾ, ਸਰਬਜੀਤ ਸਿੰਘ ਖਾਨ ਪਿਆਰਾ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਏ.ਐਸ.ਆਈ ਬਲਰਾਜ ਸਿੰਘ, ਹਰਬੰਸ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ ਜੱਗੀ, ਮਨਪ੍ਰੀਤ ਸਿੰਘ, ਅੰਮ੍ਰਿਤ ਸਿੰਘ, ਸਰਬਜੋਤ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ 8886 ਟੀਚਰ ਯੂਨੀਅਨ ਗੁਰਦਾਸਪੁਰ ਦਾ ਗਠਨ ਅਗਲੀ ਖ਼ਬਰ ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਆਖਰੀ ਮਿਤੀ 30 ਅਕਤੂਬਰ-ਪ੍ਰਿੰ. ਬੱਲ ਕਿਹਾ, ਸਾਰੇ ਕੋਰਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।