28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ’ਚ ‘ਆਪ’ ਸਰਕਾਰ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਹੋਈ ਡਾਵਾਂਡੋਲ-ਦੇਸ ਰਾਜ ਸਿੰਘ ਧੁੱਗਾ

ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਮਾੜੀ ਹੁੰਦੀ ਜਾ ਰਹੀ ਹੈ। ਸ: ਧੁੱਗਾ ਨੇ ਕਿਹਾ ਕਿ ਅੱਜ ਪੰਜਾਬ ’ਚ ਹਰ ਵਰਗ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਅਜੀਤ ਡੈਸਕ 28-10-2026
ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਮਾੜੀ ਹੁੰਦੀ ਜਾ ਰਹੀ ਹੈ। ਸ: ਧੁੱਗਾ ਨੇ ਕਿਹਾ ਕਿ ਅੱਜ ਪੰਜਾਬ ’ਚ ਹਰ ਵਰਗ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਦਿਨ-ਦਿਹਾੜੇ ਕਤਲ, ਲੁੱਟਾਂ-ਖੋਹਾਂ ਤੇ ਫਿਰੌਤੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਗੈਂਗਸਟਰ ਜੇਲ੍ਹਾਂ ’ਚੋਂ ਬੈਠੇ ਸਰਕਾਰ ਨੂੰ ਚਲਾ ਰਹੇ ਹਨ ਤੇ ਪੁਲਿਸ ਹੱਥ ’ਤੇ ਹੱਥ ਧਰ ਕੇ ਬੈਠੀ ਹੈ। ਨਸ਼ਾ ਤਸਕਰਾਂ ਦੇ ਹੌਂਸਲੇ ਏਨੇ ਬੁਲੰਦ ਹਨ ਕਿ ਉਹ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ਸ਼ਰੇਆਮ ਮਾਰ ਰਹੇ ਹਨ, ਜਿਵੇਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਨਾਲ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਬਿਆਨਬਾਜ਼ੀ ਤੇ ਦਿੱਲੀ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ, ਜਦਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਇਹ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। । ਇਸ ਮੌਕੇ ਅਮਰੀਕ ਸਿੰਘ ਸਾਬਕਾ ਉਪ ਚੇਅਰਮੈਨ ਬਲਾਕ ਸੰਮਤੀ ਸ੍ਰੀ ਹਰਗੋਬਿੰਦਪੁਰ ਸਾਹਿਬ, ਕਸ਼ਮੀਰ ਸਿੰਘ ਬੋਲੇਵਾਲ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਦੇ ਪਾਰਟੀ ਸਪਰੀਮੋ ਨੂੰ ਮਿਲਣ ਨਾਲ ਵਿਰੋਧੀਆਂ ਦੇ ਹੋਏ ਭੁਲੇਖੇ ਦੂਰ-ਰਣਜੀਤ ਸਿੰਘ ਕੈਨੇਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।