30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਧਾਰੀਵਾਲ, 28 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਅਗਵਾਈ ਹੇਠ ਸੀ. ਬੀ.

ਅਜੀਤ ਡੈਸਕ 29-10-2026
ਧਾਰੀਵਾਲ, 28 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਅਗਵਾਈ ਹੇਠ ਸੀ.ਬੀ.ਐੱਸ.ਈ. ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਸੈਮੀਨਾਰ ਰਾਹੀਂ ਇਮਾਨਦਾਰੀ ਤੇ ਸੱਚਾਈ ਦਾ ਸੁਨੇਹਾ ਦਿੱਤਾ ਗਿਆ। ਇਸ ਸਾਲ ਦਾ ਵਿਸ਼ਾ “ਇਮਾਨਦਾਰੀ ਰਾਹੀਂ ਖੁਸ਼ਹਾਲੀ” ਹੈ, ਜੋ ਸਮਾਜ ’ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਸੱਚਾਈ ਨੂੰ ਅਪਣਾਉਣ ਤੇ ਹਰ ਖੇਤਰ ’ਚ ਪਾਰਦਰਸ਼ਤਾ ਬਣਾਈ ਰੱਖਣ ਦੀ ਪ੍ਰੇਰਣਾ ਦਿੰਦਾ ਹੈ। ਸ਼੍ਰੀਮਤੀ ਸੁਖਵਿੰਦਰ ਕੌਰ ਐੱਚ.ਓ.ਡੀ. (ਸੋਸ਼ਲ ਸਟੱਡੀਜ਼) ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਤੇ ਉਨ੍ਹਾਂ ਨੂੰ ਸੱਚਾਈ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਨੌਵੀਂ ਜਮਾਤ ਦੀ ਵਿਦਿਆਰਥਣ ਮੋਨਾਲੀ ਨੇ ਕਿਹਾ ਕਿ ਇਮਾਨਦਾਰੀ ਤੇ ਨੈਤਿਕਤਾ ਮਨੁੱਖੀ ਜੀਵਨ ਦੇ ਅਹਿਮ ਗੁਣ ਹਨ। ਅੱਠਵੀਂ ਜਮਾਤ ਦੀ ਵਿਦਿਆਰਥਣ ਬਵਨਦੀਪ ਕੌਰ ਨੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਦਾ ਮਕਸਦ ਸਿਰਫ਼ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕਰਨਾ ਵੀ ਹੈ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ “ਇਮਾਨਦਾਰੀ ਖੁਸ਼ਹਾਲੀ ਦੀ ਨੀਂਹ ਹੈ।” ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਹਮੇਸ਼ਾ ਸੱਚਾਈ ਦਾ ਸਾਥ ਦੇਣ, ਗ਼ਲਤ ਕੰਮਾਂ ਤੋਂ ਦੂਰ ਰਹਿਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਲੈਣ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਕਰਵਾਚੌਥ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਧਾਰਮਿਕ ਸਥਾਨਾਂ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।