29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਿੱਤਰਪਾਲ ਸਿੰਘ ਦੌਲਤਪੁਰ ਦੀ ਅਗਵਾਈ ’ਚ ‘ਆਪ’ ਸਰਕਾਰ ਦੇ ਕੰਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਵਡਾਲਾ ਗ੍ਰੰਥੀਆਂ, 28 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸੀਨੀਅਰ ‘ਆਪ’ ਆਗੂ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਮਿੱਤਰਪਾਲ ਸਿੰਘ ਦੌਲਤਪੁਰ ਵਲੋਂ ਪਿੰਡ ਧੰਨ੍ਹੇ-ਚੀਮੇ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਦੀਆਂ ਨੀਤੀਆਂ, ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ ਹਿੱਤ ’ਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 29-10-2026
ਵਡਾਲਾ ਗ੍ਰੰਥੀਆਂ, 28 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸੀਨੀਅਰ ‘ਆਪ’ ਆਗੂ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਮਿੱਤਰਪਾਲ ਸਿੰਘ ਦੌਲਤਪੁਰ ਵਲੋਂ ਪਿੰਡ ਧੰਨ੍ਹੇ-ਚੀਮੇ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਦੀਆਂ ਨੀਤੀਆਂ, ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ ਹਿੱਤ ’ਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮਿੱਤਰਪਾਲ ਸਿੰਘ ਦੌਲਤਪੁਰ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇਣ ਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਕਰਨੈਲ ਸਿੰਘ ਸਰਪੰਚ ਵਡਾਲਾ ਗ੍ਰੰਥੀਆਂ, ਬਲਵਿੰਦਰ ਸਿੰਘ ਸਰਪੰਚ ਧੰਨੇ, ਜਸਬੀਰ ਸਿੰਘ ਫੌਜੀ ਸਰਪੰਚ ਦੁਨੀਆਂ ਸੰਧੂ, ਮਿੰਟੂ ਤੱਤਲਾ, ਮੇਜਰ ਸਿੰਘ ਸਰਪੰਚ ਡੱਲਾ, ਮਨਜੀਤ ਸਿੰਘ ਸਰਪੰਚ ਮਲਕਪੁਰ, ਕੁਲਦੀਪ ਸਿੰਘ ਸਰਪੰਚ ਰਸੂਲਪੁਰ, ਜਤਿੰਦਰ ਸਿੰਘ ਮਨੋਹਰਪੁਰ, ਸੁਖਵਿੰਦਰ ਸਿੰਘ ਸਰਪੰਚ ਦੀਵਾਨੀਵਾਲ ਕਲਾਂ, ਸਰਬਜੀਤ ਸਿੰਘ ਸਰਪੰਚ ਲੌਗੋਵਾਲ ਕਲਾਂ, ਹਰਜਿੰਦਰ ਸਿੰਘ ਸਰਪੰਚ ਲੌਗੋਵਾਲ ਖੁਰਦ, ਵਿਕਰਮਜੀਤ ਸਿੰਘ ਵਿੱਕੀ ਸਰਪੰਚ ਪੱਤੀ ਰਿਆੜ, ਕੈਪਟਨ ਤਰਸੇਮ ਸਿੰਘ ਸਰਪੰਚ ਲੀਲ ਖੁਰਦ, ਜਸਵੰਤ ਸਿੰਘ ਪਵਾਰ ਸਰਪੰਚ ਭਾਗੀਆਂ, ਕਰਮਜੀਤ ਸਿੰਘ ਸਰਪੰਚ ਲੋਹ ਚੱਪ, ਜੋਗਿੰਦਰ ਸਿੰਘ ਸਰਪੰਚ ਨੰਗਲ ਬੁੱਟਰ, ਜਰਨੈਲ ਸਿੰਘ ਸਾਬਕਾ ਸਰਪੰਚ ਧੰਨੇ ਅਤੇ ਕਰਮ ਸਿੰਘ ਸਰਪੰਚ ਬਾਜੀਗਰ ਬਸਤੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਵਲੋਂ ਬੀ.ਡੀ.ਪੀ.ਓ.ਦਫ਼ਤਰ ਵਿਖੇ ਬੈਠਕ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ‘ਆਪ’ ਆਗੂ ਡਾ. ਕੇ.ਜੇ. ਸਿੰਘ ‘ਪੇਡਾ’ ਦੇ ਉੱਪ ਚੇਅਰਮੈਨ ਸਾਥੀਆਂ ਸਮੇਤ ਚੰਡੀਗੜ੍ਹ ਲਈ ਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।