29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਲਵਿੰਦਰ ਸਿੰਘ ਲਾਡੀ ਵਲੋਂ ਬੀ.ਡੀ.ਪੀ.ਓ.ਦਫ਼ਤਰ ਵਿਖੇ ਬੈਠਕ

ਸ੍ਰੀ ਹਰਿਗੋਬਿੰਦਪੁਰ, 28 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਬੀ. ਡੀ.

ਅਜੀਤ ਡੈਸਕ 29-10-2026
ਸ੍ਰੀ ਹਰਿਗੋਬਿੰਦਪੁਰ, 28 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਬੀ.ਡੀ.ਪੀ.ਓ.ਦਫ਼ਤਰ ਵਿਖੇ ਬੀ.ਡੀ.ਪੀ.ਓ. ਤੇ ਹੋਰ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਬੈਠਕ ਦੌਰਾਨ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕਰਨ ਤੋਂ ਇਲਾਵਾ ਪਿੰਡਾਂ ਦੇ ਨਾਲ ਸੰਬਧਿਤ ਹੋਰ ਮਸਲਿਆਂ ’ਤੇ ਵਿਸਥਾਰ ਪੂਰਵਕ ਤੌਰ ’ਤੇ ਚਰਚਾ ਕੀਤੀ ਗਈ ਹੈ ਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਂ ਦਾ ਹੱਲ ਕੱਢਣ ਲਈ ਵੀ ਵਿਚਾਰ ਦਫ਼ਤਰ ਦੇ ਅਧਿਕਾਰੀਆਂ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਦੀ ਸੇਵਾ ਹੀ ਸਾਡਾ ਮੁੱਖ ਉਪਦੇਸ਼ ਹੈ।
ਪਿਛਲੀ ਖ਼ਬਰ ਧਾਰੀਵਾਲ ਬਲਾਕ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸੌਕਤ ਨਾਲ ਸਮਾਪਤ ਅਗਲੀ ਖ਼ਬਰ ਮਿੱਤਰਪਾਲ ਸਿੰਘ ਦੌਲਤਪੁਰ ਦੀ ਅਗਵਾਈ ’ਚ ‘ਆਪ’ ਸਰਕਾਰ ਦੇ ਕੰਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।