ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਅੱਜ- ਜਥੇਦਾਰ ਗੋਰਾ
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦਾ ਸਾਂਝਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ 29 ਅਕਤੂਬਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਮਹਾਨ ਅੰਮ੍ਰਿਤ ਸੰਚਾਰ ਮੌਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਉਣਗੇ।
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦਾ ਸਾਂਝਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ 29 ਅਕਤੂਬਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਮਹਾਨ ਅੰਮ੍ਰਿਤ ਸੰਚਾਰ ਮੌਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਉਣਗੇ। ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ। ਸਮਾਗਮ ’ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਹੈੱਡਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਿਗੋਬਿੰਦਪੁਰ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਸ਼੍ਰੋਮਣੀ ਕਮੇਟੀ, ਸਤਬੀਰ ਸਿੰਘ ਓ ਐਸ ਡੀ, ਭਗਵੰਤ ਸਿੰਘ ਧੰਗੇੜਾ ਸਕੱਤਰ, ਸੁਖਬੀਰ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਹੋਰ ਪੰਥਕ ਸ਼ਖ਼ਸੀਅਤਾਂ ਪਹੁੰਚਣਗੀਆਂ। ਇਸ ਮੌਕੇ ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਗੋਸਲ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਭਾਈ ਗੁਰਨਾਮ ਸਿੰਘ ਨਿਗਰਾਨ ਧਰਮ ਪ੍ਰਚਾਰ ਕਮੇਟੀ, ਭਾਈ ਜਗਰੂਪ ਸਿੰਘ ਕਲਿਆਣਪੁਰ ਪ੍ਰਚਾਰਕ, ਭਾਈ ਕਪਿਲ ਦੀਪ ਸਿੰਘ ਪ੍ਰਚਾਰਕ, ਭਾਈ ਸਰਵਨ ਸਿੰਘ ਪ੍ਰਚਾਰਕ,ਭਾਈ ਰਣਜੀਤ ਸਿੰਘ ਪ੍ਰਚਾਰਕ, ਗੁਰਮੁੱਖ ਸਿੰਘ ਕਾਦੀਆਂ, ਸਤਿੰਦਰ ਸਿੰਘ ਗਿੱਲ ਮੰਝ ਆਦਿ ਸੰਗਤਾਂ ਹਾਜ਼ਰ ਸਨ ।