29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਿੰਡ ਨੂਨ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਕਾਹਨੂੰਵਾਨ/ਭੈਣੀ ਮੀਆਂ ਖਾਂ, 28 ਅਕਤੂਬਰ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ.

ਅਜੀਤ ਡੈਸਕ 29-10-2026
ਕਾਹਨੂੰਵਾਨ/ਭੈਣੀ ਮੀਆਂ ਖਾਂ, 28 ਅਕਤੂਬਰ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ ਸਿੰਘ ਚੀਮਾ ਨੇ ਦੱਸਿਆ ਕਿ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਨੂਨ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਕਲੱਸਟਰ ਇੰਚਾਰਜ ਯਸ਼ਪਾਲ ਵੀ ਮੌਜੂਦ ਸਨ। ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਖੇਤਾਂ ਵਿਚ ਹੀ ਇਸ ਦਾ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਤੇ ਮਿੱਟੀ ਵਿਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ। ਇਸ ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ - ਨਾਲ ਮਿੱਟੀ ’ਚ ਪੌਸ਼ਟਿਕ ਤੱਤਾਂ ਦੀ ਉਪਲੱਬਧਤਾ ਵੀ ਵਧਦੀ ਹੈ। ਇਸ ਦੇ ਨਤੀਜੇ ਵਜੋਂ ਰਸਾਇਣਕ ਖਾਦਾਂ ਦੀ ਲੋੜ ਘਟਾਉਣ ਤੇ ਫ਼ਸਲਾਂ ਦਾ ਝਾੜ ਵਧਾਉਣ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਇਸ ਲਈ ਕਿਸਾਨਾਂ, ਪੰਚਾਇਤਾਂ ਅਤੇ ਸਬੰਧਤ ਵਿਭਾਗਾਂ ਵਿਚਕਾਰ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।