ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗ਼ਮੇ
ਗੁਰਦਾਸਪੁਰ, 29 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਅੰਡਰ-11 ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਬੱਬੇਹਾਲੀ ਸਟੇਡੀਅਮ ਵਿਖੇ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਨੰਨ੍ਹੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਖੇਡ ਪ੍ਰਤਿਭਾ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਅਹਿਮ ਜਿੱਤਾਂ ਹਾਸਲ ਕੀਤੀਆਂ ।
ਗੁਰਦਾਸਪੁਰ, 29 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਅੰਡਰ-11 ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਬੱਬੇਹਾਲੀ ਸਟੇਡੀਅਮ ਵਿਖੇ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਨੰਨ੍ਹੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਖੇਡ ਪ੍ਰਤਿਭਾ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਅਹਿਮ ਜਿੱਤਾਂ ਹਾਸਲ ਕੀਤੀਆਂ । ਇਨ੍ਹਾਂ ਮੁਕਾਬਲਿਆਂ ’ਚ ਹੈਂਡਬਾਲ ਦੇ ਮੁੰਡਿਆਂ ਤੇ ਕੁੜੀਆਂ ਦੇ ਵਰਗਾਂ ਵਿਚ ਸਕੂਲ ਦੀਆਂ ਦੋਵਾਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਖੋ-ਖੋ ਦੇ ਮੁਕਾਬਲਿਆਂ ’ਚ ਵੀ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ । ਕਬੱਡੀ ਨੈਸ਼ਨਲ ਸਟਾਈਲ ’ਚ ਮੁੰਡਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਰੱਸਾਕਸ਼ੀ ਦੇ ਮੁਕਾਬਲੇ ’ਚ ਵੀ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ । ਇਨ੍ਹਾਂ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ’ਚ ਗੁਰਨਾਜ ਸਿੰਘ, ਗੁਰਲਾਲ ਸਿੰਘ, ਬ੍ਰਹਮੁਲ, ਅਰਜਨ, ਰਿਹਾਨ, ਹਰਮਨਪ੍ਰੀਤ, ਜਸਪ੍ਰੀਤ, ਜਪਲੀਨ ਕੌਰ, ਆਯੂਸ਼, ਵਰੁਣ, ਹਰਗੁਣ, ਅਗਮਪ੍ਰੀਤ ਕੌਰ, ਦਿਵਰੂਪ ਕੌਰ, ਮਨਸੀਰਤ ਕੌਰ, ਹਰਸੀਰਤ ਕੌਰ, ਸਹਿਜਦੀਪ ਕੌਰ, ਪ੍ਰਭਜੋਤ, ਜਸ਼ਨ, ਰਾਵਿਆ, ਏਕਮਜੋਤ, ਬਾਵਿਸ਼, ਕਰਮਨ, ਗੁਰਮਾਨ ਅਤੇ ਫਤਿਹਬੀਰ ਸਿੰਘ ਸ਼ਾਮਿਲ ਹਨ। ਇਨ੍ਹਾਂ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਭਾਗ ਲੈ ਕੇ ਆਪਣੀ ਯੋਗਤਾ ਤੇ ਖੇਡ ਭਾਵਨਾ ਦਾ ਪ੍ਰਮਾਣ ਦਿੱਤਾ ਤੇ ਸਕੂਲ ਲਈ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ । ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਵਿਦਿਆਰਥੀਆਂ ਦੀ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਬੱਚਿਆਂ ਦੀ ਮਿਹਨਤ, ਲਗਨ ਅਤੇ ਖੇਡ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹਨ । ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿਚ ਮਿਹਨਤ ਕਰਨ, ਚੁਣੌਤੀਆਂ ਦਾ ਸਾਹਮਣਾ ਕਰਨ ਤੇ ਟੀਮ ਵਜੋਂ ਮਿਲ ਕੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੀਆਂ ਹਨ । ਉਨ੍ਹਾਂ ਆਸ ਪ੍ਰਗਟਾਈ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਭਵਿੱਖ ’ਚ ਵੀ ਆਪਣੀਆਂ ਪ੍ਰਾਪਤੀਆਂ ਨਾਲ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ । ਵਿਦਿਆਰਥੀਆਂ ਦੀ ਇਸ ਸਫਲਤਾ ਵਿਚ ਕੋਚ ਮੇਜਰ ਸਿੰਘ ਅਤੇ ਕੋਚ ਸੰਦੀਪ ਸਿੰਘ ਦੀ ਅਹਿਮ ਭੂਮਿਕਾ ਰਹੀ । ਉਨ੍ਹਾਂ ਦੀ ਮਿਹਨਤ, ਸਿਖਲਾਈ ਤੇ ਯੋਗ ਮਾਰਗ ਦਰਸ਼ਨ ਸਦਕਾ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਪ੍ਰਬੰਧਕਾਂ ਨੇ ਦੋਵਾਂ ਕੋਚਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਜੇਤੂ ਖਿਡਾਰੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।