30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਭਾਸ਼ਾ ਵਿਭਾਗ ਦੇ ਮੁਕਾਬਲਿਆਂ ’ਚ ਲਿਟਲ ਫਲਾਵਰ ਸਕੂਲ ਧਾਰੀਵਾਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਧਾਰੀਵਾਲ, 29 ਅਕਤੂਬਰ (ਸਵਰਨ ਸਿੰਘ)-ਭਾਸ਼ਾ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਵਲੋਂ ਕਰਵਾਏ ਵੱਖ-ਵੱਖ ਮੁਕਾਬਲਿਆਂ ’ਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਸਰੀਤ ਕੌਰ ਨੇ ਕਹਾਣੀ ਰਚਨਾ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਉਪਲੱਬਧੀ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਅਧਿਕਾਰੀਆਂ ਵਲੋਂ ਅਸਰੀਤ ਕੌਰ ਨੂੰ ਨਕਦ ਇਨਾਮ, ਮੋਮੈਂਟੋ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 30-10-2026
ਧਾਰੀਵਾਲ, 29 ਅਕਤੂਬਰ (ਸਵਰਨ ਸਿੰਘ)-ਭਾਸ਼ਾ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਵਲੋਂ ਕਰਵਾਏ ਵੱਖ-ਵੱਖ ਮੁਕਾਬਲਿਆਂ ’ਚ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਸਰੀਤ ਕੌਰ ਨੇ ਕਹਾਣੀ ਰਚਨਾ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਉਪਲੱਬਧੀ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਅਧਿਕਾਰੀਆਂ ਵਲੋਂ ਅਸਰੀਤ ਕੌਰ ਨੂੰ ਨਕਦ ਇਨਾਮ, ਮੋਮੈਂਟੋ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸਿਸਟਰ ਦਿਵਿਆ ਵਲੋਂ ਵੀ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਅਸਰੀਤ ਕੌਰ ਦੀ ਮਿਹਨਤ ਦੀ ਸ਼ਾਲਾਘਾ ਕਰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬੀ ਅਧਿਆਪਕ ਸੁਦਰਸ਼ਨ ਸਿੱਧੂ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਘੁਮਾਣ ਯਾਤਰਾ 21 ਨੂੰ ਬਟਾਲਾ ਪਹੁੰਚੇਗੀ: ਬੋਕਾਰੇ ਅਗਲੀ ਖ਼ਬਰ ਨੌਜਵਾਨ ਦੀ ਭੇਦਭਰੇ ਹਲਾਤ ֹ’ ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।