30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਮਹਿੰਦੀ ਮੁਕਾਬਲਾ ਕਰਵਾਇਆ

ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਕਰਵਾ ਚੌਥ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਤੇ ਚਾਅ ਨਾਲ ਵਧ ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 30-10-2026
ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਕਰਵਾ ਚੌਥ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਤੇ ਚਾਅ ਨਾਲ ਵਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥਣਾਂ ਨੇ ਆਪਣੇ ਹੱਥਾਂ ’ਤੇ ਸੁੰਦਰ ਤੇ ਆਕਰਸ਼ਕ ਮਹਿੰਦੀ ਦੇ ਡਿਜ਼ਾਈਨ ਬਣਾ ਕੇ ਆਪਣੀ ਕਲਾ, ਸਿਰਜਣਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥਣਾਂ ’ਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਤੇ ਭਾਰਤੀ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨਾ ਸੀ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਵਿਦਿਆਰਥਣਾਂ ਦੇ ਉਤਸ਼ਾਹ ਦੀ ਸ਼ਾਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਰਚਨਾਤਮਕ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਕੋਆਰਡੀਨੇਟਰ ਕੰਵਲਜੀਤ ਕੌਰ, ਸੁੱਖਜੀਤ ਕੌਰ, ਹਿਨਾ ਸ਼ਰਮਾ, ਮਨਪ੍ਰੀਤ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਅਮਨ ਨਾਗੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾਕਟਰ ਕਮਲਜੀਤ ਸਿੰਘ ਕੇ.ਜੇ. ਨੇ ਪੇਡਾ ਦੇ ਸੀਨੀਅਰ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।