30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ਹੇਠ ਪਿੰਡ ਮੇਤਲਾ ਦੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੇਤਲਾ ਵਿਖੇ ਕਾਂਗਰਸ ਤੇ ਹੋਰ ਵੱਖ-ਵੱਖ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਜੇ. ਈ.

ਅਜੀਤ ਡੈਸਕ 30-10-2026
ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੇਤਲਾ ਵਿਖੇ ਕਾਂਗਰਸ ਤੇ ਹੋਰ ਵੱਖ-ਵੱਖ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਜੇ.ਈ. ਸਲਵੰਤ ਸਿੰਘ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ 30 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਪ੍ਰਤੀ ਸੋਚ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਫ਼ੈਸਲਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਰਹੇ ਹਨ ਅਤੇ ਸੂਬੇ ਦੀ ਤਰੱਕੀ, ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਦੇ ਰੁਜ਼ਗਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਮੇਤਲਾ ਵਿਖੇ 30 ਪਰਿਵਾਰਾਂ ਦਾ ਪਾਰਟੀ ਵਿਚ ਸ਼ਾਮਲ ਹੋਣਾ ਸ਼੍ਰੋਮਣੀ ਅਕਾਲੀ ਦਲ ਲਈ ਹੌਸਲੇ ਵਾਲੀ ਗੱਲ ਹੈ। ਇਸ ਨਾਲ ਪਾਰਟੀ ਨੂੰ ਪਿੰਡਾਂ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿਚ ਅਜੀਤ ਸਿੰਘ, ਮੱਖਣ ਸਿੰਘ, ਸੰਤੋਖ ਸਿੰਘ, ਗੁਰਜੰਟ ਸਿੰਘ, ਅਮਨਦੀਪ ਸਿੰਘ, ਅਨਮੋਲ ਸਿੰਘ, ਜੈਦੀਪ ਸਿੰਘ, ਰੋਹਨ ਸਿੰਘ, ਸਾਜਨਦੀਪ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ, ਬਲਵਿੰਦਰ ਸਿੰਘ, ਮਹਿਕਦੀਪ ਸਿੰਘ, ਜਰਨੈਲ ਸਿੰਘ, ਸਲਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪਿੰਦਰ ਸਿੰਘ, ਮਲਕੀਤ ਸਿੰਘ, ਸ਼ੁੱਭਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਪ੍ਰੀਤ ਸਿੰਘ, ਦਲਜੀਤ ਸਿੰਘ, ਅਵਤਾਰ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਜਿਬਨਦੀਪ ਕੌਰ, ਰਾਜ ਕੌਰ, ਬਲਜਿੰਦਰ ਕੌਰ, ਜਸਬੀਰ ਕੌਰ ਆਦਿ ਨੂੰ ਸ: ਘੁੰਮਣ ਨੇ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਵਲੋਂ ਪੀੜ੍ਹਤ ਕਿਸਾਨ ਕੈਪਟਨ ਸਿੰਘ ਤੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ ਪਿਛਲੇ ਦਿਨੀ ਸ਼ਹੂਰ ਵਿਖੇ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਹਰਚੋਵਾਲ ਤੇ ਇਲਾਕਾ ਨਿਵਾਸੀਆਂ ਨੇ ਸੜਕ ਦੀ ਤੁਰੰਤ ਮੁਰੰਮਤ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।