ਧਾਰੀਵਾਲ, 30 ਅਕਤੂਬਰ (ਲਖਬੀਰ ਸਿੰਘ ਖੁੰਡਾ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਧਾਰੀਵਾਲ ਸਥਿਤ ਕਾਂਗਰਸ ਦਫ਼ਤਰ ਵਿਖੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਪਾਰਟੀ ਵਰਕਰਾਂ ਨਾਲ ਸਿਆਸੀ ਸਰਗਰਮੀਆਂ ਸਬੰਧੀ ਚਰਚਾ ਕੀਤੀ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਨਾਲ ਹੋਏ ਕਥਿਤ ਧੋਖਿਆਂ ਤੇ ਕੀਤੇ ਗਏ ਵਾਅਦਿਆਂ ਦਾ ਹਿਸਾਬ ਲੈਣ ਲਈ 4 ਨਵੰਬਰ ਨੂੰ ਰਾਹੁਲ ਗਾਂਧੀ ਸੰਗਰੂਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ’ਚ ਸ਼ਮੂਲੀਅਤ ਕਰਨ ਲਈ ਧਾਰੀਵਾਲ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਵੀ ਜਾਣਗੇ। ਇਸ ਮੌਕੇ ਚੇਅਰਮੈਨ ਵਜ਼ੀਰ ਸਿੰਘ ਲਾਲੀ, ਬਲਾਕ ਪ੍ਰਧਾਨ ਗੁਰਨਾਮ ਸਿੰਘ, ਐਡਵੋਕੇਟ ਰਕੇਸ਼ ਰਣੀਆਂ ਸਿਟੀ ਪ੍ਰਧਾਨ, ਨਰਿੰਦਰ ਕੁਮਾਰ ਕਾਲੇ ਸ਼ਾਹ, ਰਿਟਾਇਰਡ ਐਸ.ਡੀ.ਓ. ਲਖਵਿੰਦਰ ਸਿੰਘ ਪੰਨੂ, ਸੀਨੀਅਰ ਕਾਂਗਰਸੀ ਆਗੂ ਰਾਧੇ ਕਿਸ਼ਨਪੁਰੀ, ਦਲਜੀਤ ਸਿੰਘ ਛੋਟੇਪੁਰ, ਸਰਪੰਚ ਪ੍ਰਦੀਪ ਸਿੰਘ, ਐਡਵੋਕੇਟ ਬਲਜੀਤਪਾਲ ਸਿੰਘ ਖੁੰਡਾ, ਦਿਲਬਾਗ ਸਿੰਘ ਫਤਿਹ ਨੰਗਲ, ਵਿਲਸਨ ਦੀਨਪੁਰ, ਜਿੰਦਾ ਜ਼ਫ਼ਰਵਾਲ, ਜੋਗਾ ਸਿੰਘ ਆਲੋਵਾਲ, ਗਗਨਦੀਪ ਸਿੰਘ ਰਾਏ ਚੱਕ ਯੂਥ ਪ੍ਰਧਾਨ, ਬਿੱਲਾ ਕਲਿਆਣਪੁਰ, ਹੀਰਾ ਲਾਹੋਰੀਆ, ਆਸ਼ੂ ਮੋਦਗਿੱਲ ਆਦਿ ਹਾਜ਼ਰ ਸਨ।
4 ਨੂੰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਧਾਰੀਵਾਲ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ : ਕਾਂਗਰਸੀ ਆਗੂ
ਧਾਰੀਵਾਲ, 30 ਅਕਤੂਬਰ (ਲਖਬੀਰ ਸਿੰਘ ਖੁੰਡਾ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਧਾਰੀਵਾਲ ਸਥਿਤ ਕਾਂਗਰਸ ਦਫ਼ਤਰ ਵਿਖੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਪਾਰਟੀ ਵਰਕਰਾਂ ਨਾਲ ਸਿਆਸੀ ਸਰਗਰਮੀਆਂ ਸਬੰਧੀ ਚਰਚਾ ਕੀਤੀ।
ਜਰਮਨਜੀਤ ਸਿੰਘ
31-10-2026