01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਾ. ਵਿਧਾਇਕ ਲਾਡੀ ਨੇ ਪਿੰਡ ਚੱਕ ਵੱਸਣ ਵਿਚ ਲੋਕ ਮਿਲਣੀ ਕੀਤੀ

ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਪ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਪਿੰਡ ਪਿੰਡ ਚੱਕ ਵੱਸਣ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਸੁਣੀਆਂ।

ਅਜੀਤ ਡੈਸਕ 31-10-2026
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਪ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਪਿੰਡ ਪਿੰਡ ਚੱਕ ਵੱਸਣ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਸੁਣੀਆਂ। ਉਪਰੰਤ ਸ: ਲਾਡੀ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਲੋਕ-ਪੱਖੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੀ ਵੰਡੇ ਗਏ। ਸ: ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਆਪਣੇ ਹੱਕਾਂ ਪ੍ਰਤੀ ਸੁਰੱਖਿਅਤ ਤੇ ਆਤਮ-ਨਿਰਭਰ ਬਣ ਸਕਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸੇਵਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੇ ਹਰ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਸਾਡੀ ਪਹਿਲ ਹੈ। ਇਸ ਮੌਕੇ ਸਰਪੰਚ ਲਖਬੀਰ ਸਿੰਘ, ਨਾਇਬ ਤਹਿਸੀਲਦਾਰ ਰੁਪਿੰਦਰ ਕੌਰ ਕਾਦੀਆਂ, ਸਰਪੰਚ ਗੁਰਪਿੰਦਰ ਸਿੰਘ, ਬਲਰਾਜ ਸਿੰਘ, ਸਰਪੰਚ ਦਲਜੀਤ ਸਿੰਘ, ਸਰਪੰਚ ਅਮਰਿੰਦਰ ਸਿੰਘ, ਗੁਰਮੁੱਖ ਸਿੰਘ ਆਦਿ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ-ਬਾਬਾ ਸਰਬਜੀ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਹੋਵੇਗਾ ਪੰਜਾਬੀ ਹਫ਼ਤਾ-ਡਾ. ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।