31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ

ਗੁਰਦਾਸਪੁਰ, 30 ਅਕਤੂਬਰ (ਚੱਕਰਾਜਾ)-ਆਰੀਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੈਦਿਕ ਮੰਤਰਾਂ ਦਾ ਜਾਪ ਕਰਦੇ ਹੋਏ ਹਵਨ-ਯੱਗ ’ਚ ਭੇਟਾਂ ਚੜ੍ਹਾਈਆਂ ਤੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਰੁਪਿੰਦਰ ਸਿੰਘ ਤੇ ਹਰਦੀਪ ਕੌਰ ਵਾਸੀ ਪਿੰਡ ਭੁੱਲੇ ਚੱਕ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ 31-10-2026
ਗੁਰਦਾਸਪੁਰ, 30 ਅਕਤੂਬਰ (ਚੱਕਰਾਜਾ)-ਆਰੀਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੈਦਿਕ ਮੰਤਰਾਂ ਦਾ ਜਾਪ ਕਰਦੇ ਹੋਏ ਹਵਨ-ਯੱਗ ’ਚ ਭੇਟਾਂ ਚੜ੍ਹਾਈਆਂ ਤੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਚੇਅਰਮੈਨ ਰਾਜਨ ਮਿੱਤਲ ਨੇ ਕਿਹਾ ਕਿ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਵਿਚਾਰ ਸਮਾਜ ਲਈ ਪ੍ਰੇਰਨਾ ਸਰੋਤ ਬਣੇ ਹਨ। ਉਨ੍ਹਾਂ ਨੇ ਸੱਚਾਈ, ਸਿੱਖਿਆ, ਸਮਾਨਤਾ ਤੇ ਸਮਾਜਿਕ ਸੁਧਾਰ ਦਾ ਸੰਦੇਸ਼ ਫੈਲਾ ਕੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ। ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਜੀਵਨ, ਆਦਰਸ਼ਾਂ ਤੇ ਮਹਾਨ ਵਿਚਾਰਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ ਦੇ ਮਾਰਗ ’ਤੇ ਚੱਲਣ, ਅੰਧ ਵਿਸ਼ਵਾਸਾਂ ਨੂੰ ਤਿਆਗਣ ਤੇ ਸਮਾਜ ’ਚ ਗਿਆਨ, ਨੈਤਿਕਤਾ ਅਤੇ ਨੈਤਿਕਤਾ ਫੈਲਾਉਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਸੀ-60 ਰੇਲਵੇ ਫਾਟਕ ਦੀ ਥਾਂ ਕੇਂਦਰ ਸਰਕਾਰ 6 ਕਰੋੜ ਦੀ ਲਾਗਤ ਨਾਲ ਬਣਾਏਗੀ ਲਾਈਟ ਓਵਰਬ੍ਰਿਜ * ਹਲਕੇ ਨਾਲ ਸੰਬੰਧਿਤ ਹਰ ਕ... ਅਗਲੀ ਖ਼ਬਰ ਚੋਰਾਂ ਨੇ ਮੰਦਰ ’ਚੋਂ 2 ਦਰਜਨ ਤੋਂ ਵੱਧ ਟੂਟੀਆਂ ਕੀਤੀਆਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।