ਗੁਰਦਾਸਪੁਰ ਵਿਖੇ ਕੰਬੋਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਰਵਿੰਦਰ ਸਿੰਘ ਦੀ ਨਿਯੁਕਤੀ
ਗੁਰਦਾਸਪੁਰ, 30 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ਸਰਕਾਰ ਵਲੋਂ ਸੰਤ ਨਗਰ ਗੁਰਦਾਸਪੁਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਵਲੋਂ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਰਵਿੰਦਰ ਸਿੰਘ ਨੂੰ ਜ਼ਿਲ੍ਹਾ ਕੰਬੋਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਦਿੰਦੇ ਹੋਏ ਸਹਾਇਕ ਕਮਿਸ਼ਨਰ। ਤਸਵੀਰ: ਵਿਸ਼ਾਲ ਮੁੰਨਾ
31-10-2026