31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੋਲਡਨ ਰੈਵੇਨਿਊ ਦੇ ਪਾਰਕ ਦੀ ਨਵੀਨੀਕਰਨ ਦਾ ਕੰਮ ਮੁਕੰਮਲ ਚੇਅਰਮੈਨ ਸੌਰਭ ਬਹਿਲ ਨੇ ਕੀਤਾ ਉਦਘਾਟਨ

ਪਠਾਨਕੋਟ, 30 ਅਕਤੂਬਰ (ਸੁਮਿਤ)-ਸ਼ਹਿਰ ਦੇ ਗੋਲਡਨ ਰੈਵਨਿਊ ਸਥਿਤ ਪਾਰਕ ਦੀ ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਪਾਰਕ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਾਰਕ ਦਾ ਉਦਘਾਟਨ ਕੀਤਾ ।

ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੁਮਿਤ)-ਸ਼ਹਿਰ ਦੇ ਗੋਲਡਨ ਰੈਵਨਿਊ ਸਥਿਤ ਪਾਰਕ ਦੀ ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਪਾਰਕ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਾਰਕ ਦਾ ਉਦਘਾਟਨ ਕੀਤਾ । ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸਮੀਰ ਸ਼ਾਰਦਾ, ਕੌਂਸਲਰ ਸੁਰਿੰਦਰ ਰਾਹੀ ਸਮੇਤ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ । ਪਾਰਕ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੀ ਉਮੀਦ ਹੈ । ਪਾਰਕ ਦੇ ਸੁੰਦਰੀਕਰਨ ਤੇ ਬਿਹਤਰ ਰੱਖ-ਰਖਾਅ ਨਾਲ ਸਥਾਨਕ ਲੋਕਾਂ ਨੂੰ ਸੈਰ ਕਰਨ ਤੇ ਵਿਹਲਾ ਸਮਾਂ ਬਿਤਾਉਣ ਲਈ ਇਕ ਵਧੀਆ ਸਥਾਨ ਉਪਲੱਬਧ ਹੋਵੇਗਾ । ਪ੍ਰੋਗਰਾਮ ਦੌਰਾਨ ਮੌਜੂਦ ਸ਼ਖ਼ਸੀਅਤਾਂ ਨੇ ਪਾਰਕ ਦੇ ਵਿਕਾਸ ਕਾਰਜ ਨੂੰ ਇਲਾਕੇ ਲਈ ਇਕ ਸਕਾਰਾਤਮਿਕ ਪਹਿਲਕਦਮੀ ਦੱਸਿਆ । ਉਨ੍ਹਾਂ ਕਿਹਾ ਕਿ ਪਾਰਕ ਦੇ ਨਵੀਨੀਕਰਨ ਨਾਲ ਜਿੱਥੇ ਆਸ-ਪਾਸ ਦੇ ਵਸਨੀਕਾਂ ਨੂੰ ਲਾਭ ਮਿਲੇਗਾ, ਉੱਥੇ ਹੀ ਇਲਾਕੇ ਦੀ ਸੁੰਦਰਤਾ ’ਚ ਵੀ ਵਾਧਾ ਹੋਵੇਗਾ ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਕੱਲ੍ਹ ਤੱਕ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਮੋਰਚਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਕਰੇਗਾ ਵੱਡਾ ਸੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।