31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ

ਪਠਾਨਕੋਟ, 30 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ.

ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਵਲੋਂ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਆਪਣੇ ਜੀਵਨ ’ਚ ਇਮਾਨਦਾਰੀ, ਪਾਰਦਰਸ਼ਤਾ ਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਹੁੰ ਚੁੱਕੀ ਕਿ ਉਹ ਨਾ ਤਾਂ ਰਿਸ਼ਵਤ ਲੈਣਗੇ ਤੇ ਨਾ ਹੀ ਰਿਸ਼ਵਤ ਦੇਣਗੇ । ਉਨ੍ਹਾਂ ਆਪਣੇ ਰੋਜ਼ਾਨਾ ਜੀਵਨ ਵਿਚ ਇਮਾਨਦਾਰੀ ਤੇ ਸੱਚਾਈ ਨੂੰ ਕਾਇਮ ਰੱਖਣ ਦੇ ਨਾਲ-ਨਾਲ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ । ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਸਿੰਘ ਰੰਧਾਵਾ ਨੇ ਇਸ ਪ੍ਰੋਗਰਾਮ ਦੀ ਪਹਿਲ ਕਰਦਿਆਂ ਵਿਦਿਆਰਥੀਆਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਐਨ.ਐਸ.ਐਸ. ਅਧਿਕਾਰੀਆਂ ਡਾ. ਮੋਹਿਤ ਅੰਗੂਰਾਲਾ, ਡਾ. ਆਰਤੀ ਮਹਾਜਨ, ਡਾ. ਮਨਦੀਪ ਕੌਰ ਅਤੇ ਤਰੁਣ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਜ਼ਰੂਰੀ-ਪ੍ਰਭਜੋਤ ਕੌਰ * ਮੌਂਟੇਸਰੀ ਕੈਂਬ੍ਰਿਜ ਸਕੂਲ ਵਿਖੇ ‘ਸੁਰੱ... ਅਗਲੀ ਖ਼ਬਰ ਗੋਲਡਨ ਰੈਵੇਨਿਊ ਦੇ ਪਾਰਕ ਦੀ ਨਵੀਨੀਕਰਨ ਦਾ ਕੰਮ ਮੁਕੰਮਲ ਚੇਅਰਮੈਨ ਸੌਰਭ ਬਹਿਲ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।