31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ-ਬਲਾਕ ਪ੍ਰਧਾਨ * 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਮਹਾਂਰੈਲੀ ਵਿਚ ਇਕਜੁੱਟ ਦਾ ਸੱਦਾ-ਜੋਗਿੰਦਰ ਪਾਲ

ਤਾਰਾਗੜ੍ਹ, 30 ਅਕਤੂਬਰ (ਸੋਹਨ ਲਾਲ)-ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਸੂਬੇ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ । ਇਸ ਕੜੀ ਤਹਿਤ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਨੰਗਲ ਫਰੀਦਾ ਵਿਖੇ ਮਿਸ਼ਨ 2027 ਤੇ ਲੋਕ ਸੰਪਰਕ ਮੁਹਿੰਮ ਤਹਿਤ ਕਾਂਗਰਸ ਪਾਰਟੀ ਵਲੋਂ ਵਿਸ਼ੇਸ਼ ਸਮਾਗਮ ਬਲਾਕ ਪ੍ਰਧਾਨ ਤਾਰਾਗੜ੍ਹ ਹਰਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ ।

ਅਜੀਤ ਡੈਸਕ 31-10-2026
ਤਾਰਾਗੜ੍ਹ, 30 ਅਕਤੂਬਰ (ਸੋਹਨ ਲਾਲ)-ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਸੂਬੇ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ । ਇਸ ਕੜੀ ਤਹਿਤ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਨੰਗਲ ਫਰੀਦਾ ਵਿਖੇ ਮਿਸ਼ਨ 2027 ਤੇ ਲੋਕ ਸੰਪਰਕ ਮੁਹਿੰਮ ਤਹਿਤ ਕਾਂਗਰਸ ਪਾਰਟੀ ਵਲੋਂ ਵਿਸ਼ੇਸ਼ ਸਮਾਗਮ ਬਲਾਕ ਪ੍ਰਧਾਨ ਤਾਰਾਗੜ੍ਹ ਹਰਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਸਮਾਗਮ ’ਚ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਦੌਰਾਨ ਪਾਰਟੀ ਵਰਕਰਾਂ ਨਾਲ ਦੀਆਂ ਸਰਗਰਮੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਮਾਗਮ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਪਾਲ ਨੇ ਕਿਹਾ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਤੇ ਕਾਂਗਰਸ ਪਾਰਟੀ ਜ਼ਮੀਨੀ ਪੱਧਰ ’ਤੇ ਆਪਣੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਜੁੱਟ ਜਾਣ । ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੰਗਰਾਮ ਠਾਕੁਰ, ਬਲਦੇਵ ਠਾਕੁਰ, ਪ੍ਰਦੀਪ ਠਾਕੁਰ, ਦਲਾਵਰ ਠਾਕੁਰ, ਫੈਤੀ ਠਾਕੁਰ, ਮਿੱਕੀ ਠਾਕੁਰ, ਜੋਨੀ ਕੁਮਾਰ, ਲਵਲੀ ਕੁਮਾਰ, ਸੰਨੀ ਕੁਮਾਰ ਅਤੇ ਦਵੇਂਦਰ ਕੁਮਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕਰਨਾਟਕ ’ਚ ਭਾਜਪਾ-ਜੇ.ਡੀ.ਐਸ. ਗੱਠਜੋੜ ਦੀ ਜਿੱਤ ’ਤੇ ਐਡਵੋਕੇਟ ਮੀਨਾ ਤਰਨਾਚ ਨੇ ਦਿੱਤੀ ਵਧਾਈ, ਕਾਂਗਰਸ ਦੀ ਕਾਰਗੁਜ਼ਾਰੀ... ਅਗਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਜ਼ਰੂਰੀ-ਪ੍ਰਭਜੋਤ ਕੌਰ * ਮੌਂਟੇਸਰੀ ਕੈਂਬ੍ਰਿਜ ਸਕੂਲ ਵਿਖੇ ‘ਸੁਰੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।