31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼ਹੀਦ ਮੱਖਣ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਰਾਹੀਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਕੀਤਾ ਜਾਗਰੂਕ

ਪਠਾਨਕੋਟ, 30 ਅਕਤੂਬਰ (ਸੰਧੂ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਪਠਾਨਕੋਟ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ । ਐਸ.

ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਜਾਗਰੂਕ ਕਰਦੇ ਹੋਏ । ਤਸਵੀਰ: ਸੰਧੂ 31-10-2026
ਪਠਾਨਕੋਟ, 30 ਅਕਤੂਬਰ (ਸੰਧੂ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਪਠਾਨਕੋਟ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ । ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਵਿਕਰਾਂਤ ਸਲਾਰੀਆ ਦੀ ਅਗਵਾਈ ’ਚ ਵਿਜੀਲੈਂਸ ਬਿਊਰੋ ਯੂਨਿਟ ਪਠਾਨਕੋਟ ਦੀ ਟੀਮ ਨੇ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ’ਚ ਜਾਗਰੂਕਤਾ ਮੁਹਿੰਮ ਚਲਾਈ । ਇਹ ਪ੍ਰੋਗਰਾਮ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ । ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ । ਵਿਦਿਆਰਥਣਾਂ ਨੇ ਹੱਥਾਂ ’ਚ ਬੈਨਰ ਤੇ ਪਲੇਕਾਰਡ ਫੜ ਕੇ ਨਾਅਰੇ ਲਗਾਏ ਤੇ ਲੋਕਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ, ਰਿਸ਼ਵਤ ਨਾ ਦੇਣ ਅਤੇ ਨਾ ਲੈਣ ਦਾ ਸੁਨੇਹਾ ਦਿੱਤਾ । ਵਿਜੀਲੈਂਸ ਬਿਊਰੋ ਦੀ ਟੀਮ ਨੇ ਵਿਦਿਆਰਥਣਾਂ ਨੂੰ ਦੱਸਿਆ ਕਿ ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿਚ ਸਭ ਤੋਂ ਵੱਡੀ ਰੁਕਾਵਟ ਹੈ । ਜੇਕਰ ਕੋਈ ਸਰਕਾਰੀ ਕਰਮਚਾਰੀ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਾ ਸਕਦੀ ਹੈ । ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ । ਪ੍ਰਿੰਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥਣਾਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਇਮਾਨਦਾਰੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ । ਇਹੀ ਵਿਦਿਆਰਥਣਾਂ ਅੱਗੇ ਚੱਲ ਕੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ । ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ ।
ਪਿਛਲੀ ਖ਼ਬਰ ਗਊ ਹੱਤਿਆ ’ਤੇ ਪੂਰਨ ਪਾਬੰਦੀ ਅਤੇ ਗਊ ਮਾਤਾ ਨੂੰ ਰਾਸ਼ਟਰ ਮਾਤਾ ਦਾ ਦਰਜਾ ਦੇਣ ਦੀ ਮੰਗ ਅਗਲੀ ਖ਼ਬਰ ਕਰਨਾਟਕ ’ਚ ਭਾਜਪਾ-ਜੇ.ਡੀ.ਐਸ. ਗੱਠਜੋੜ ਦੀ ਜਿੱਤ ’ਤੇ ਐਡਵੋਕੇਟ ਮੀਨਾ ਤਰਨਾਚ ਨੇ ਦਿੱਤੀ ਵਧਾਈ, ਕਾਂਗਰਸ ਦੀ ਕਾਰਗੁਜ਼ਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।