ਸਰਬੱਤ ਖ਼ਾਲਸਾ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਕੱਲ੍ਹ
ਪਠਾਨਕੋਟ, 30 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 1 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਜਗਦੇਵ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ।
ਅਜੀਤ ਡੈਸਕ
31-10-2026