01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪ੍ਰੇਮ ਪਬਲਿਕ ਸਕੂਲ ’ਚ ਧਾਰਮਿਕ ਪ੍ਰੀਖਿਆ ਕਰਵਾਈ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਇੰਚਾਰਜ ਸੁਪਰਡੈਂਟ ਸ: ਹਰਭਜਨ ਸਿੰਘ ਅਤੇ ਸੁਪਰਵਾਈਜ਼ਰ ਨਾਨਕ ਸਿੰਘ ਦੀ ਨਿਗਰਾਨੀ ਵਿਚ ਕਰਵਾਈ ਗਈ। ਇਸ ਵਿਚ ਭਾਗ ਜੀਰੋ ਭਾਗ ਪਹਿਲਾ ਅਤੇ ਭਾਗ ਦੂਜਾ ਗਰੁਪ ਦੇ 94 ਬੱਚਿਆਂ ਨੇ ਭਾਗ ਲਿਆ।

ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਇੰਚਾਰਜ ਸੁਪਰਡੈਂਟ ਸ: ਹਰਭਜਨ ਸਿੰਘ ਅਤੇ ਸੁਪਰਵਾਈਜ਼ਰ ਨਾਨਕ ਸਿੰਘ ਦੀ ਨਿਗਰਾਨੀ ਵਿਚ ਕਰਵਾਈ ਗਈ। ਇਸ ਵਿਚ ਭਾਗ ਜੀਰੋ ਭਾਗ ਪਹਿਲਾ ਅਤੇ ਭਾਗ ਦੂਜਾ ਗਰੁਪ ਦੇ 94 ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਸਬੰਧਤ ਪ੍ਰਸ਼ਨਾਂ ਦੇ ਲਿਖਤੀ ਉਤਰ ਦਿੱਤੇ। ਸਕੂਲ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਕਿਹਾ ਕਿ ਬੱਚਿਆਂ ਵਿਚ ਚੰਗੇ ਗੁਣ ਪੈਦਾ ਕਰਨ ਲਈ ਸ਼ੁਰੂ ਤੋਂ ਹੀ ਧਾਰਮਿਕ ਵਿਦਿਆ ਨਾਲ ਜੋੜਨਾ ਚਾਹੀਦਾ ਹੈ। ਇਸ ਦੇ ਨਾਲ ਇਮਤਿਹਾਨ ਦੀ ਤਿਆਰੀ ਕਰਵਾਉਣ ਵਾਲੇ ਇੰਚਾਰਜ ਹਰਪ੍ਰੀਤ ਕੌਰ, ਮੈਡਮ ਰਾਜਵਿੰਦਰ ਕੌਰ ਅਤੇ ਮਨਿੰਦਰਜੀਤ ਕੌਰ ਦੀ ਮਿਹਨਤ ਦੀ ਸ਼ਾਲਾਘਾ ਵੀ ਕੀਤੀ। ਇਸ ਮੌਕੇ ਸ: ਤਕਦੀਰ ਸਿੰਘ ਪਦਮ, ਮੈਡਮ ਗੁਰਮੀਤ ਕੌਰ, ਪਵਨਪ੍ਰੀਤ ਕੌਰ, ਸਿਮਰਨਜੀਤ ਕੌਰ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਅਮਨਬੀਰ ਸਿੰਘ ਗੁਰਾਇਆ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀ, ਸੈਕੰ, ਸਕੂਲ ਵਿਖੇ ਵੱਲਬ ਭਾਈ ਪਟੇਲ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।