02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੀ. ਐਮ.

ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਅਵਾਰਡੀ) ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮਾਣਯੋਗ ਸ: ਹਰਪ੍ਰੀਤ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਸੁਰੱਖਿਆ, ਚੰਗੇ ਅਤੇ ਮਾੜੇ ਸਪਰਸ਼ ਦੀ ਪਛਾਣ, ਕਿਸੇ ਵੀ ਅਣਸੁਖਾਵੀਂ ਘਟਨਾ ਵਿਰੁੱਧ ਆਵਾਜ਼ ਉਠਾਉਣ ਅਤੇ ਅਜਿਹੀ ਸਥਿਤੀ ਵਿਚ ਮਾਪਿਆਂ ਜਾਂ ਅਧਿਆਪਕਾਂ ਨੂੰ ਤੁਰੰਤ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਪੋਕਸੋ ਐਕਟ-2012 ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਇਕ ਮਹੱਤਵਪੂਰਨ ਕਾਨੂੰਨ ਹੈ । ਇਸ ਮੌਕੇ ਜ਼ਿਲਾ ਗਾਇਡੈਂਸ ਕੌਂਸਲਰ ਸ੍ਰੀ ਮੁਕੇਸ਼ ਕੁਮਾਰ ਵਲੋਂ ਵੀ ਵਿਦਿਆਰਥੀਆਂ ਨੂੰ ਮਹੱਤਵਪੁਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਪਰਿਵਾਰ ਜਾਂ ਸਕੂਲ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਪਹੁੰਚੇ ਮਹਿਮਾਨਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਵਿਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਅਮਨਦੀਪ ਕੌਰ ਭਗਵਾਨਪੁਰ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।