01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਚੇਅਰਮੈਨ ਭੋਲਾ ਨੇ ਪਿੰਡ ਗੋਹਤ ਪੋਖਰ ਵਿਖੇ ਕ੍ਰਿਕਟ ਟੂਰਨਾਮੈਂਟ ’ਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ

ਗੁਰਦਾਸਪੁਰ, 31 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਮੇਜ਼ਬਾਨ ਪਿੰਡ ਗੋਹਤ ਪੋਖਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਮ ਕਰ ਲਈ। ਟੂਰਨਾਮੈਂਟ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਲ 16 ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਬਾਬਾ ਮਿਹਰ ਸਿੰਘ ਮੈਮੋਰੀਅਲ ਗਰੁੱਪ ਆਫ ਇੰਸਟੀਟਿਊਟ ਵਿਖੇ ਮਹਿੰਦੀ ਮੁਕਾਬਲੇ ਦੌਰਾਨ ਵਿਦਿਆਰਥਣਾਂ ਅਤੇ ਸਟਾਫ ਮੈਂਬਰ। 01-11-2026
ਗੁਰਦਾਸਪੁਰ, 31 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਮੇਜ਼ਬਾਨ ਪਿੰਡ ਗੋਹਤ ਪੋਖਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਮ ਕਰ ਲਈ। ਟੂਰਨਾਮੈਂਟ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਲ 16 ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਫਾਈਨਲ ਮੁਕਾਬਲੇ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਤੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਭੋਲਾ ਪਾਰਟੀ ਆਗੂਆਂ ਤੇ ਯੂਥ ਟੀਮ ਸਮੇਤ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਖੇਡਾਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਜੇਤੂ ਗੋਹਤ ਪੋਕਰ ਦੀ ਟੀਮ ਨੂੰ 51000 ਰੁਪਏ ਤੇ ਉਪ ਜੇਤੂ ਗੁਰਦਾਸਪੁਰ ਦੀ ਟੀਮ ਨੂੰ 31000 ਰੁਪਏ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਮੈਨ ਆਫ਼ ਦਾ ਸੀਰੀਜ਼, ਮੈਨ ਆਫ਼ ਦਾ ਮੈਚ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਹੋਰ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਭੋਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਬੇਹੱਦ ਪ੍ਰਤਿਭਾ ਤੇ ਸਮਰੱਥਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਯਾਰਾਂ ਦਾ ਯਾਰ ਰਮਣੀਕ ਸਿੰਘ ਸੰਧੂ ਚੋਹਲਾ ਸਾਹਿਬ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਵਿਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।