01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪ੍ਰਬੰਧਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਨਹੀਂ ਆ ਰਹੇ ਬਾਜ

ਗੁਰਦਾਸਪੁਰ, 31 ਅਕਤੂਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੇ ਬਾਵਜੂਦ ਪਰਾਲੀ ਸਾੜਨ ਤੋਂ ਬਾਜ ਨਹੀਂ ਆ ਰਹੇ। ਹਾਲਾਂਕਿ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਕਮੀ ਦਰਜ ਕੀਤੀ ਹੈ।

ਸ਼ਹਿਬਾਜ਼ ਸਿੰਘ ਚੀਮਾ ਮੁੱਖ ਖੇਤਬਾੜੀ ਅਫਸਰ। 01-11-2026
ਗੁਰਦਾਸਪੁਰ, 31 ਅਕਤੂਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੇ ਬਾਵਜੂਦ ਪਰਾਲੀ ਸਾੜਨ ਤੋਂ ਬਾਜ ਨਹੀਂ ਆ ਰਹੇ। ਹਾਲਾਂਕਿ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਕਮੀ ਦਰਜ ਕੀਤੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ 28 ਅਕਤੂਬਰ ਤੱਕ ਸੈਟੇਲਾਈਟ ਰਾਹੀਂ ਪ੍ਰਾਪਤ ਰਿਪੋਰਟ ਵਿਚ ਜ਼ਿਲ੍ਹੇ ਅੰਦਰ ਕੁੱਲ 56 ਫਾਇਰ ਸਪਾਟ ਸਾਹਮਣੇ ਆਏ ਸਨ। ਪਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮੌਕੇ ’ਤੇ ਜਾ ਕੇ ਕੀਤੀ ਜਾਂਚ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੀਤੀ ਤਸਦੀਕ ਤੋਂ ਬਾਅਦ ਇਨ੍ਹਾਂ ਮਾਮਲਿਆਂ ਦੀ ਅਸਲ ਸਥਿਤੀ ਕੁਝ ਹੋਰ ਸਾਹਮਣੇ ਆਈ। ਉਨ੍ਹਾਂ ਦੱਸਿਆ ਕਿ ਕੁੱਲ 56 ਮਾਮਲਿਆਂ ’ਚੋਂ 20 ਮਾਮਲੇ ਅਜਿਹੇ ਪਾਏ ਗਏ, ਜਿਨ੍ਹਾਂ ’ਚ ਮੌਕੇ ‘ਤੇ ਪਰਾਲੀ ਸਾੜਨ ਦੀ ਘਟਨਾ ਨਹੀਂ ਹੋਈ ਸੀ। ਇਨ੍ਹਾਂ ਨੂੰ ਨੋ-ਬਰਨਿੰਗ ਕੇਸ ਵਜੋਂ ਦਰਜ ਕੀਤਾ ਗਿਆ। ਇਸ ਤੋਂ ਇਲਾਵਾ 4 ਮਾਮਲੇ ਰੂੜੀ, ਕੂੜੇ ਜਾਂ ਸੜਕਾਂ ਕਿਨਾਰੇ ਪਏ ਪੱਤਿਆਂ ਨੂੰ ਅੱਗ ਲੱਗਣ ਨਾਲ ਸਬੰਧਤ ਸਨ। ਜਦਕਿ 4 ਮਾਮਲੇ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰ ਖੇਤਰ ਤੋਂ ਬਾਹਰ, ਨਾਲ ਲੱਗਦੇ ਦੂਜੇ ਜ਼ਿਲ੍ਹਿਆਂ ਦੀ ਹੱਦ ਵਿਚ ਪਾਏ ਗਏ। ਉਨ੍ਹਾਂ ਕਿਹਾ ਕਿ ਵਿਭਾਗੀ ਜਾਂਚ ਤੇ ਤਸਦੀਕ ਤੋਂ ਬਾਅਦ ਸੈਟੇਲਾਈਟ ਰਿਪੋਰਟ ’ਚ ਦਰਜ ਸਾਰੇ 56 ਮਾਮਲਿਆਂ ਦੀ ਅਸਲ ਸਥਿਤੀ ਸਪੱਸ਼ਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਵਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ’ਚ 7 ਐੱਫ.ਆਈ.ਆਰ ਤੇ ਲਗਭਗ 17 ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ ਬੇਲਰ ਮਸ਼ੀਨਾਂ ਖੇਤਾਂ ਵਿਚ ਕੰਮ ਕਰ ਰਹੀਆਂ ਹਨ, ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਉਮੀਦ ਜਤਾਈ ਕਿ ਕਿਸਾਨਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਇਆ ਜਾ ਸਕੇਗਾ।
ਪਿਛਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਪਿਕਨਿਕ ਦਾ ਆਨੰਦ ਮਾਣਿਆ ਅਗਲੀ ਖ਼ਬਰ ਯਾਰਾਂ ਦਾ ਯਾਰ ਰਮਣੀਕ ਸਿੰਘ ਸੰਧੂ ਚੋਹਲਾ ਸਾਹਿਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।