ਪਿੰਡ ਚਾਵਾ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੰਪਰਕ ਸੜਕ ’ਤੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਚਾਵਾ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿੰਡ ਵਾਸੀਆਂ ਤੇ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਹ ਮਾਮਲਾ ਸਿਆਸੀ ਆਗੂਆਂ ਤੇ ਪਿੰਡ ਦੀ ਪੰਚਾਇਤ ਦੇ ਧਿਆਨ ਹਿੱਤ ਲਿਆਂਦਾ ਗਿਆ ਹੈ, ਫਿਰ ਵੀ ਕੋਈ ਪਿਛਲੇ 6 ਮਹੀਨਿਆਂ ਤੋਂ ਹੱਲ ਨਹੀਂ ਹੋਇਆ ਹੈ।
ਅਜੀਤ ਡੈਸਕ
02-11-2026