02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਆਲੋਵਾਲ ’ਚ ਕ੍ਰਿਕਟ ਟੂਰਨਾਮੈਂਟ ਕਰਵਾਇਆ

ਧਾਰੀਵਾਲ, 1 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਆਲੋਵਾਲ ਵਿਚ ਹੋਏ ਕ੍ਰਿਕਟ ਟੂਰਨਾਮੈਂਟ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਤੇ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਅਤੇ ਡਾ. ਕਰਨ ਮਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 02-11-2026
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਆਲੋਵਾਲ ਵਿਚ ਹੋਏ ਕ੍ਰਿਕਟ ਟੂਰਨਾਮੈਂਟ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਤੇ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਅਤੇ ਡਾ. ਕਰਨ ਮਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਨੇ ਵੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ ਤੇ ਟੀਮ ਭਾਵਨਾ ਸਿਖਾਉਂਦੀਆਂ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਅਜਿਹੇ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਸੂਬੇਦਾਰ ਜਗਜੀਤ ਸਿੰਘ ਸੋਨੀ, ਸਰਪੰਚ ਗੁਰਨਾਮ ਸਿੰਘ ਤੇ ਐਨ.ਆਰ.ਆਈ. ਵੀਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਪਿੰਡ ਚੂਹੇਵਾਲ ਤੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਸੀਨੀਅਰ ਕਾਂਗਰਸ ਆਗੂ ਕੁਲਵਿੰਦਰ ਸਿੰਘ ਲਾਡੀ ਨੂੰ ਸਦਮਾ - ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।