02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਨਿੱਕੇ ਘੁੰਮਣ, 1 ਨਵੰਬਰ (ਸਤਬੀਰ ਸਿੰਘ ਘੁੰਮਣ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਸੇਵਾ-ਮੁਕਤ ਡਰਾਇੰਗ ਅਧਿਆਪਕ ਗੁਰਚਰਨ ਸਿੰਘ ਵਲੋਂ ਵੱਖ-ਵੱਖ ਜਮਾਤਾਂ ਦੇ ਟੈਸਟਾਂ ਵਿਚ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5-5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 02-11-2026
ਨਿੱਕੇ ਘੁੰਮਣ, 1 ਨਵੰਬਰ (ਸਤਬੀਰ ਸਿੰਘ ਘੁੰਮਣ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਸੇਵਾ-ਮੁਕਤ ਡਰਾਇੰਗ ਅਧਿਆਪਕ ਗੁਰਚਰਨ ਸਿੰਘ ਵਲੋਂ ਵੱਖ-ਵੱਖ ਜਮਾਤਾਂ ਦੇ ਟੈਸਟਾਂ ਵਿਚ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5-5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਵਿਖੇ ਪਹੁੰਚਣ ’ਤੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਵਲੋਂ ਸੇਵਾ ਮੁਕਤ ਅਧਿਆਪਕ ਗੁਰਚਰਨ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਨੂੰ ਮਾਨਤਾ ਦੇਣਾ ਤੇ ਉਨ੍ਹਾਂ ਨੂੰ ਸਨਮਾਨਿਤ ਕਰਨਾ ਸਮਾਜ ਦੀ ਇਕ ਚੰਗੀ ਜ਼ਿੰਮੇਵਾਰੀ ਹੈ। ਸਕੂਲ ਦੇ ਅਧਿਆਪਕਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜਸਬੀਰ ਸਿੰਘ ਬਾਠ, ਗੁਰਪ੍ਰੀਤ ਸਿੰਘ ਡੀਪੀ, ਤਜਿੰਦਰ ਸਿੰਘ ਮੈਥ ਮਾਸਟਰ, ਮੈਡਮ ਅਲਕਾ, ਸਰਬਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ ’ਚ ਸ਼ਰਧਾ ਦੇ ਫੁੱਲ ਭੇਟ ਕਰਦੀਆਂ ਹੋਈਆਂ ਸ਼ਖਸੀਅਤਾਂ। ਅਗਲੀ ਖ਼ਬਰ ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ’ਚ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।