02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਫਤਿਹਗੜ੍ਹ ਚੂੜੀਆਂ/ਡੇਰਾ ਬਾਬਾ ਨਾਨਕ, 1 ਨਵੰਬਰ (ਫੁੱਲ, ਰੰਧਾਵਾ, ਮਾਂਗਟ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਅੱਜ ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਨਾਨਕ ਚੱਕ, ਕਾਦੀਆਂ ਰਾਜਪੂਤਾਂ, ਸ਼ਾਹਪੁਰ ਜਾਜਨ, ਉਦੋਵਾਲੀ ਖੁਰਦ, ਜੋੜੀਆਂ ਖੁਰਦ ਤੇ ਧਰਮਕੋਟ ਰੰਧਾਵਾ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ ਗਿਆ।

ਅਜੀਤ ਡੈਸਕ 02-11-2026
ਫਤਿਹਗੜ੍ਹ ਚੂੜੀਆਂ/ਡੇਰਾ ਬਾਬਾ ਨਾਨਕ, 1 ਨਵੰਬਰ (ਫੁੱਲ, ਰੰਧਾਵਾ, ਮਾਂਗਟ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਅੱਜ ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਨਾਨਕ ਚੱਕ, ਕਾਦੀਆਂ ਰਾਜਪੂਤਾਂ, ਸ਼ਾਹਪੁਰ ਜਾਜਨ, ਉਦੋਵਾਲੀ ਖੁਰਦ, ਜੋੜੀਆਂ ਖੁਰਦ ਤੇ ਧਰਮਕੋਟ ਰੰਧਾਵਾ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸ. ਪੀ. ਬਟਾਲਾ ਨਵਜੋਤ ਸਿੰਘ ਸੰਧੂ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਲਛਮਣ ਸਿੰਘ ਅਤੇ ਸੁਖਬੀਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫਸਰ ਵੀ ਮੌਜੂਦ ਸਨ। ਇਸ ਮੌਕੇ ਰਸਤੇ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬ੍ਰਿਗੇਡ ਨਾਲ ਬੁਝਾਇਆ ਵੀ ਗਿਆ। ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਸਾਨਾਂ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਕੱਠੀ ਕੀਤੀ ਗਈ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਕਣਕ ਦੀ ਕੀਤੀ ਜਾ ਰਹੀ ਬਿਜਾਈ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਲਛਮਣ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਪਰਾਲੀ ਸਾੜਨ ਰੋਕਣ ਲਈ ਬਾਕੀ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾਵੇ।
ਪਿਛਲੀ ਖ਼ਬਰ ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ : ਸਿੱਖਿਆ ਸ਼ਾਸਤਰੀ ਜਸਪਾਲ ਸਿੰਘ ਪੱਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।