02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਆਜ਼ਾਦੀ ਤੋਂ ਬਾਅਦ ਪਿੰਡ ਸ਼ੇਰਪੁਰ ਨੂੰ ਮਿਲਿਆ ਚੌਕੀਦਾਰ

ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਨਜ਼ਦੀਕੀ ਪਿੰਡ ਸ਼ੇਰਪੁਰ ਨੂੰ ਆਜ਼ਾਦੀ ਤੋਂ ਬਾਅਦ ਹੁਣ ਚੌਕੀਦਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾ.

ਅਜੀਤ ਡੈਸਕ 02-11-2026
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਨਜ਼ਦੀਕੀ ਪਿੰਡ ਸ਼ੇਰਪੁਰ ਨੂੰ ਆਜ਼ਾਦੀ ਤੋਂ ਬਾਅਦ ਹੁਣ ਚੌਕੀਦਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾ. ਸਰਪੰਚ ਅਤੇ ਸਾ. ਚੇਅਰਮੈਨ ਸ਼ੂਗਰ ਮਿੱਲ ਬਟਾਲਾ ਸ: ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਹਰ ਪਿੰਡ ਵਿਚ ਚੌਕੀਦਾਰ ਦੀ ਆਸਾਮੀ ਹੁੰਦੀ ਹੈ ਪਰ ਸਾਡੇ ਪਿੰਡ ਸ਼ੇਰਪੁਰ ਵਿਚ ਦੇਸ਼ ਆਜ਼ਾਦ ਹੋਣ ਤੋਂ ਬਾਅਦ ਹੁਣ ਤੱਕ ਕੋਈ ਵੀ ਚੌਕੀਦਾਰ ਨਹੀਂ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਸੀਂ ਅਦਾਲਤ ਕੋਲ ਪਹੁੰਚ ਕੀਤੀ ਸੀ, ਜਿਸ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ 24 ਅਪ੍ਰੈਲ 2025 ਨੂੰ ਪੱਤਰ ਜਾਰੀ ਕਰ ਕੇ ਪ੍ਰਵਾਨਗੀ ਦਿੱਤੀ ਸੀ। ਨਾਇਬ ਤਹਿਸੀਲਦਾਰ ਵਲੋਂ ਕਾਰਵਾਈ ਕਰਦਿਆਂ ਪਿੰਡ ਦੇ ਮੁਹਤਬਰਾਂ ਦੀ ਹਾਜ਼ਰੀ ਵਿਚ ਨਵਾਂ ਚੌਕੀਦਾਰ ਰੱਖਣ ਲਈ ਮੁਨਾਦੀ ਕਰਵਾਈ ਗਈ, ਜਿਸ ’ਤੇ ਨਿਸ਼ਚਿਤ ਤਰੀਕ ਤੱਕ ਦਾਅਵੇਦਾਰ ਲੱਭਾ ਮਸੀਹ ਪੁੱਤਰ ਸ਼ਿੰਦਾ ਮਸੀਹ ਵਾਸੀ ਸ਼ੇਰਪੁਰ ਦੀ ਦਰਖਾਸਤ ਹੀ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰ ਲੱਭਾ ਮਸੀਹ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਚੌਕੀਦਾਰ ਦੇ ਆਰਡਰ ਹੋਏ। ਇਸ ਮੌਕੇ ਜਸਦੀਪ ਸਿੰਘ ਸਰਪੰਚ ਸ਼ੇਰਪੁਰ, ਪਾਲ ਸਿੰਘ, ਰੁਪਿੰਦਰ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਹੋਵੇਗੀ ਵੱਡੀ ਜਿੱਤ - ਬਲਵਿੰਦਰ ਸਿੰਘ ਸੈਣੀ ਗੁਰਦਾਸਪੁਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।