02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇੰਡੀਅਨ ਹੈਰੀਟੇਜ ਸਕੂਲ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਸਮਾਪਤ

ਪਠਾਨਕੋਟ, 1 ਨਵੰਬਰ (ਸੰਧੂ)-ਇੰਡੀਅਨ ਹੈਰੀਟੇਜ ਸਕੂਲ ਬੁੰਗਲ ਪਠਾਨਕੋਟ ਵਿਖੇ ਪ੍ਰਿੰਸੀਪਲ ਸੋਹਮ ਆਨੰਦ ਦੀ ਪ੍ਰਧਾਨਗੀ ਹੇਠ ਸਾਲਾਨਾ ਸਮਾਗਮ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ । ਇਸ ਮੌਕੇ ਐਨ.

ਅਜੀਤ ਡੈਸਕ 02-11-2026
ਪਠਾਨਕੋਟ, 1 ਨਵੰਬਰ (ਸੰਧੂ)-ਇੰਡੀਅਨ ਹੈਰੀਟੇਜ ਸਕੂਲ ਬੁੰਗਲ ਪਠਾਨਕੋਟ ਵਿਖੇ ਪ੍ਰਿੰਸੀਪਲ ਸੋਹਮ ਆਨੰਦ ਦੀ ਪ੍ਰਧਾਨਗੀ ਹੇਠ ਸਾਲਾਨਾ ਸਮਾਗਮ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ । ਇਸ ਮੌਕੇ ਐਨ.ਆਈ.ਟੀ. ਹਮੀਰਪੁਰ ਦੇ ਸਹਾਇਕ ਪ੍ਰੋਫੈਸਰ ਸਚਿਨ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਪਿੰਕੀ ਬੱਗਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਕੂਲ ਡਾਇਰੈਕਟਰ ਈਸ਼ਾ ਜੋਸ਼ੀ, ਅਮਿਤ ਮਹਾਜਨ ਤੇ ਉਪ ਪ੍ਰਿੰਸੀਪਲ ਸ਼ੋਭਾ ਆਨੰਦ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ । ਇਸ ਦੌਰਾਨ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ, ਸਵਾਗਤੀ ਗੀਤ, ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਨਾਲ ਖੂਬ ਵਾਹ-ਵਾਹ ਖੱਟੀ । ਵਾਤਾਵਰਨ ਦੀ ਸੁਰੱਖਿਆ, ਬੇਟੀ ਬਚਾਓ-ਬੇਟੀ ਪੜ੍ਹਾਓ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਟਕਾਂ ਤੋਂ ਇਲਾਵਾ ਯੋਗ ਤੇ ਕਰਾਟੇ ਦੀਆਂ ਪੇਸ਼ਕਾਰੀਆਂ ਵੀ ਖਿੱਚ ਦਾ ਕੇਂਦਰ ਰਹੀਆਂ । ਮੁੱਖ ਮਹਿਮਾਨ ਸਚਿਨ ਕੁਮਾਰ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਸਾਂਝਾ ਯੋਗਦਾਨ ਬੇਹੱਦ ਜ਼ਰੂਰੀ ਹੈ । ਉਨ੍ਹਾਂ ਮਾਪਿਆਂ ਨੂੰ ਬੱਚਿਆਂ ਨੂੰ ਮੋਬਾਈਲ ਦੀ ਵਧੇਰੇ ਵਰਤੋਂ ਤੋਂ ਦੂਰ ਰੱਖਣ ਤੇ ਉਨ੍ਹਾਂ ਨਾਲ ਸਮਾਂ ਬਿਤਾਉਣ ਦੀ ਅਪੀਲ ਕੀਤੀ । ਇਸ ਮੌਕੇ ਡਾਇਰੈਕਟਰ ਈਸ਼ਾ ਜੋਸ਼ੀ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਪ੍ਰਿੰਸੀਪਲ ਸੋਹਮ ਆਨੰਦ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮੇਂ ਦੀ ਪਾਬੰਦੀ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਅਮਿਤ ਮਹਾਜਨ ਨੇ ਮਾਪਿਆਂ ਵੱਲੋਂ ਪ੍ਰਗਟਾਏ ਵਿਸ਼ਵਾਸ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਰਬੱਤ ਖਾਲਸਾ ਸੰਸਥਾ ਨੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਣਾਂ ਦੀਆਂ ਤਿਆਰੀਆਂ ’ਚ ਜੁਟੀ ਭਾਜਪਾ, ਸਾਊਥ ਮੰਡਲ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।