02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਮਿਡਲ ਸਕੂਲ ਮਾਜਰਾ ਦੀ ਵਿਦਿਆਰਥਣ ਨੇਹਾ ਨੇ ਬਲਾਕ ’ਚੋਂ ਤੀਸਰਾ ਸਥਾਨ ਕੀਤਾ ਪ੍ਰਾਪਤ

ਤਾਰਾਗੜ੍ਹ, 1 ਨਵੰਬਰ (ਸੋਹਨ ਲਾਲ)- ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਪ੍ਰੋਜੈਕਟ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਮਾਜਰਾ ਦੀ ਹੋਣਹਾਰ ਵਿਦਿਆਰਥਣ ਨੇਹਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ । ਜਾਣਕਾਰੀ ਅਨੁਸਾਰ ਨੇਹਾ ਨੇ ਆਪਣਾ ਵਿਗਿਆਨ ਪ੍ਰੋਜੈਕਟ ਬੜੀ ਮਿਹਨਤ ਨਾਲ ਤਿਆਰ ਕੀਤਾ ਸੀ ।

ਅਜੀਤ ਡੈਸਕ 02-11-2026
ਤਾਰਾਗੜ੍ਹ, 1 ਨਵੰਬਰ (ਸੋਹਨ ਲਾਲ)- ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਪ੍ਰੋਜੈਕਟ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਮਾਜਰਾ ਦੀ ਹੋਣਹਾਰ ਵਿਦਿਆਰਥਣ ਨੇਹਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ । ਜਾਣਕਾਰੀ ਅਨੁਸਾਰ ਨੇਹਾ ਨੇ ਆਪਣਾ ਵਿਗਿਆਨ ਪ੍ਰੋਜੈਕਟ ਬੜੀ ਮਿਹਨਤ ਨਾਲ ਤਿਆਰ ਕੀਤਾ ਸੀ । ਇਸ ਪ੍ਰੋਜੈਕਟ ਨੂੰ ਤਿਆਰ ਕਰਨ ਵਿਚ ਸਕੂਲ ਦੀ ਸਾਇੰਸ ਮਿਸਟ੍ਰੈਸ ਰੀਤੂ ਸੈਣੀ ਨੇ ਵਿਦਿਆਰਥਣ ਦੀ ਵਿਸ਼ੇਸ਼ ਤੌਰ ’ਤੇ ਗਾਈਡੈਂਸ ਕੀਤੀ । ਇਸ ਮਾਣਮੱਤੀ ਪ੍ਰਾਪਤੀ ’ ਤੇ ਸਕੂਲ ਮੁਖੀ ਸੁਰਿੰਦਰ ਪਾਲ, ਹਿੰਦੀ ਮਾਸਟਰ ਸੋਨੂੰ ਕੁਮਾਰ ਤੇ ਅੰਗਰੇਜ਼ੀ ਅਧਿਆਪਕਾ ਮਮਤਾ ਸੈਣੀ ਨੇ ਨੇਹਾ ਨੂੰ ਵਧਾਈ ਦਿੰਦਿਆਂ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਮੁਖੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਲੋੜ ਹੈ ਤਾਂ ਸਿਰਫ਼ ਸਹੀ ਮਾਰਗ ਦਰਸ਼ਨ ਦੀ ।
ਪਿਛਲੀ ਖ਼ਬਰ ਸੜਕ ਕਿਨਾਰੇ ਲੱਗੇ ਦਰੱਖਤਾਂ ਦੀ ਛਟਾਈ ਨਾ ਹੋਣ ਕਾਰਨ ਨਿੱਤ ਵਾਪਰ ਰਹੇ ਹਾਦਸੇ- ਲਾਧੂਪੁਰ/ਰੰਧਾਵਾ ਅਗਲੀ ਖ਼ਬਰ ਕੱਲ੍ਹ ਅੱਠ ਘੰਟੇ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।