03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 20 ਨਵੰਬਰ ਨੂੰ

ਘੁਮਾਣ, 2 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ 18, 19 ਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ (ਗੁਰਦਾਸਪੁਰ) ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ।

ਅਜੀਤ ਡੈਸਕ 03-11-2026
ਘੁਮਾਣ, 2 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ 18, 19 ਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ (ਗੁਰਦਾਸਪੁਰ) ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਗੁਰਮਤਿ ਸਮਾਗਮ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਤਿਆਰੀਆਂ ਕਰਨ ਸੰਬੰਧੀ ਵੱਖ-ਵੱਖ ਕਮੇਟੀ ਦੇ ਮੈਂਬਰਾਂ ਵਲੋਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਮੀਤ ਪ੍ਰਧਾਨ ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਅਵਤਾਰ ਸਿੰਘ ਜੱਸਲ, ਤਰਸੇਮ ਸਿੰਘ ਚੂਹੜਚੱਕ ਅਤੇ ਖਜ਼ਾਨਚੀ ਅਜਮੇਰ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਚੁੱਕੀ ਹੈ, ਜਿਨ੍ਹਾਂ ਦੇ ਭੋਗ 20 ਨਵੰਬਰ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ। ਉਪਰੰਤ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ਚੱਲਣਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਆਦਿ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਪ੍ਰਧਾਨ ਦਮਦਮੀ ਨੇ ਕਿਹਾ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਤੇ ਸੂਬੇ ਦੀਆਂ ਵੱਖ-ਵੱਖ ਇਕਾਈਆਂ ਤੋਂ ਵੱਡੀ ਗਿਣਤੀ ’ਚ ਸੰਗਤ ਸ਼ਾਮਲ ਹੋਵੇਗੀ। ਇਸ ਮੌਕੇ ਗੁਰਦੀਪ ਸਿੰਘ ਤੱਥਗਿਰ, ਹਰਪਾਲ ਸਿੰਘ ਲਾਲੀ ਨੰਗਲ, ਗੁਰਸ਼ਰਨ ਸਿੰਘ ਨੰਗਲ, ਪ੍ਰਿੰਸੀਪਲ ਦਿਲਬਾਗ ਸਿੰਘ ਪੰਡੋਰੀ, ਕਸ਼ਮੀਰ ਸਿੰਘ ਘੁਮਾਣ, ਅਵਤਾਰ ਸਿੰਘ ਚੂਹੜਚੱਕ, ਤਰਸੇਮ ਸਿੰਘ ਜੱਸਲ, ਕਰਮ ਸਿੰਘ ਨਮੋਲ, ਬਲਵਿੰਦਰ ਸਿੰਘ ਭੱਟੀ, ਸੁਖਵਿੰਦਰ ਸਿੰਘ ਮੱਲੋਵਾਲੀ, ਜਸਪਾਲ ਸਿੰਘ ਬੇਦੀ, ਹਰਿੰਦਰ ਸਿੰਘ ਨੰਗਲ, ਹਰਬੰਸ ਸਿੰਘ ਸਾਬਕਾ ਸਰਪੰਚ, ਰੇਸ਼ਮ ਸਿੰਘ ਨੰਗਲ, ਹਰਦੀਪ ਸਿੰਘ ਪੰਡੋਰੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਬਾ - ਅਦਾਲਤ ਸ੍ਰੀ ਰਣਜੀਤ ਸਿੰਘ, ਜਾਇੰਟ ਸਬ-ਰਜਿਸਟਰਾਰ ਬਟਾਲਾ , ਜ਼ਿਲ੍ਹਾ ਗੁਰਦਾਸਪੁਰ ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।