ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ
ਸ੍ਰੀ ਹਰਿਗੋਬਿੰਦਪੁਰ, 2 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੱਜ 3 ਨਵੰਬਰ ਦਿਨ ਮੰਗਲਵਾਰ ਸ਼ਾਮ ਨੂੰ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ ਨੇ ਕਿਹਾ ਕਿ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 3 ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਜਥੇ ਤੇ ਕਥਾਵਾਚਕਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਤੇ ਮਾਤਾ ਸਾਹਿਬ ਦੇਵਾਂ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਗੇ।
ਰਸੀਵਰ ਗੁਰਮੇਜ ਸਿੰਘ ਚੀਮਾ
03-11-2026