ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ਦੇ ਵਿਦਿਆਰਥੀ ਵਿੱਦਿਅਕ ਦੌਰੇ ’ਤੇ ਗਏ
ਕਲਾਨੌਰ, 2 ਨਵੰਬਰ (ਪੁਰੇਵਾਲ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ’ਚ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਤੀਜੀ, ਚੌਥੀ ਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਇਕ ਵਿਸ਼ੇਸ਼ ਵਿੱਦਿਅਕ ਦੌਰਾ ਲਗਾਇਆ ਗਿਆ। ਸਾਇੰਸ ਸਿਟੀ ਪਹੁੰਚਣ ’ਤੇ ਵਿਦਿਆਰਥੀਆਂ ਨੇ ਵਿਗਿਆਨ ਤੇ ਤਕਨਾਲੋਜੀ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ, ਵਿਗਿਆਨਕ ਮਾਡਲਾਂ ਅਤੇ ਆਧੁਨਿਕ ਤਕਨੀਕਾਂ ਨੂੰ ਬੜੀ ਦਿਲਚਸਪੀ ਨਾਲ ਦੇਖਿਆ।
ਕਲਾਨੌਰ, 2 ਨਵੰਬਰ (ਪੁਰੇਵਾਲ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ’ਚ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਤੀਜੀ, ਚੌਥੀ ਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਇਕ ਵਿਸ਼ੇਸ਼ ਵਿੱਦਿਅਕ ਦੌਰਾ ਲਗਾਇਆ ਗਿਆ। ਸਾਇੰਸ ਸਿਟੀ ਪਹੁੰਚਣ ’ਤੇ ਵਿਦਿਆਰਥੀਆਂ ਨੇ ਵਿਗਿਆਨ ਤੇ ਤਕਨਾਲੋਜੀ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ, ਵਿਗਿਆਨਕ ਮਾਡਲਾਂ ਅਤੇ ਆਧੁਨਿਕ ਤਕਨੀਕਾਂ ਨੂੰ ਬੜੀ ਦਿਲਚਸਪੀ ਨਾਲ ਦੇਖਿਆ। ਵਿਦਿਆਰਥੀਆਂ ਨੇ ਪੁਲਾੜ ਵਿਗਿਆਨ, ਗ੍ਰਹਿਆਂ, ਸੂਰਜੀ ਮੰਡਲ, ਰੋਬੋਟਿਕਸ, ਮਨੁੱਖੀ ਸਰੀਰ ਦੀ ਬਣਤਰ, ਵਾਤਾਵਰਣ ਤੇ ਕੁਦਰਤੀ ਵਰਤਾਰਿਆਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅੰਤ ਵਿਚ ਵਿਦਿਆਰਥੀਆਂ ਨੇ ਇਸ ਦੌਰੇ ਨੂੰ ਬਹੁਤ ਹੀ ਗਿਆਨਵਰਧਕ, ਮਨੋਰੰਜਕ ਤੇ ਯਾਦਗਾਰੀ ਦੱਸਿਆ।