03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖੂਨਦਾਨ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 2 ਨਵੰਬਰ (ਐਮ. ਐਸ.

ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਸ਼ਲਾਘਾ ਕਰਦੇ ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ। ਤਸਵੀਰ : ਐਮ.ਐਸ. ਫੁੱਲ 03-11-2026
ਫਤਹਿਗੜ੍ਹ ਚੂੜੀਆਂ, 2 ਨਵੰਬਰ (ਐਮ.ਐਸ. ਫੁੱਲ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਪੰਧੇਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਕਥਾਵਾਚਕ ਭਾਈ ਮਨਦੀਪ ਸਿੰਘ ਗੁਰੂ ਕਾ ਬਾਗ਼ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਜਾਣੂ ਕਰਵਾਇਆ। ਭਾਈ ਸਰਬਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਸਥਾ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀ ਉਸਤਤਿ ਵਿਚ ਕਵਿਤਾਵਾਂ ਤੇ ਗੀਤ ਪੇਸ਼ ਕੀਤੇ। ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਖੂਨਦਾਨ ਕੈਂਪ ਰੈੱਡ ਕਰਾਸ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਡਾ. ਗੁਲਵਤਨ ਸਿੰਘ ਕੰਗ, ਡਾ. ਆਨੰਦਜੀਤ ਕੌਰ, ਕੇਵਲ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ, ਵਿਦਿਆਰਥੀ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦੌਲਤ ਰਾਮ ਭੱਲਾ ਡੀ.ਏ.ਵੀ. ਸਕੂਲ ’ਚ ਪੰਜਾਬ ਦਿਵਸ ’ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਿੰਡ ਹਰੂਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।