03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਲਕੇ ਅੰਦਰ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਮਿਲ ਰਿਹਾ ਵੱਡਾ ਹੁੰਗਾਰਾ : ਅਮਨਦੀਪ ਕੌਰ ਭਗਵਾਨਪੁਰ

ਧਿਆਨਪੁਰ, 2 ਨਵੰਬਰ (ਕੁਲਦੀਪ ਸਿੰਘ ਸੋਨੂੰ)- ਹਲਕਾ ਡੇਰਾ ਬਾਬਾ ਨਾਨਕ ਵਿਚ ਭਗਵਾਨਪੁਰ ਗਰੁਪ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਜਿਸ ਦਾ ਪ੍ਰਤੱਖ ਸਬੂਤ ਇਹ ਹੈ ਕਿ ਵੱਖ-ਵੱਖ ਪਾਰਟੀਆਂ ਦੇ ਸੈਂਕੜੇ ਲੋਕ ਹਰ ਰੋਜ਼ ਲੋਕ ਭਲਾਈ ਦੇ ਅਣਗਿਣਤ ਕੰਮਾਂ ਤੋਂ ਖੁਸ਼ ਹੋ ਕੇ ਭਗਵਾਨਪੁਰ ਗਰੁੱਪ ਦੀ ਰਹਿਨੁਮਾਈ ਕਬੂਲ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵੱਖ-ਵੱਖ ਪਿੰਡਾਂ ਵਿਚ ਧੀਆਂ ਨੂੰ ਸ਼ਗਨ ਦੀ ਰਾਸ਼ੀ ਭੇਟ ਕਰਨ ਤੋਂ ਬਾਅਦ ਪਿੰਡ ਭਗਵਾਨਪੁਰ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਸਮੇਂ ਜੱਗੂ ਭਗਵਾਨਪੁਰੀਆ ਦੀ ਪਤਨੀ ਅਮਨਦੀਪ ਕੌਰ ਭਗਵਾਨਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਦੇ ਪਰਿਵਾਰ ਵਲੋਂ 200 ਤੋਂ ਵੱਧ ਧੀਆਂ ਨੂੰ 21000-21000 ਹਜ਼ਾਰ ਦਾ ਸ਼ਗਨ ਦੇਣ ਤੋਂ ਇਲਾਵਾ ਧਾਰਮਿਕ ਸਥਾਨਾਂ, ਖੇਡ ਕਲੱਬਾਂ, ਕੁੜੀਆਂ ਦੀ ਪੜ੍ਹਾਈ ਸਮੇਤ ਹੋਰ ਬਹੁਤ ਸਾਰੇ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।

ਅਜੀਤ ਡੈਸਕ 03-11-2026
ਧਿਆਨਪੁਰ, 2 ਨਵੰਬਰ (ਕੁਲਦੀਪ ਸਿੰਘ ਸੋਨੂੰ)- ਹਲਕਾ ਡੇਰਾ ਬਾਬਾ ਨਾਨਕ ਵਿਚ ਭਗਵਾਨਪੁਰ ਗਰੁਪ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਜਿਸ ਦਾ ਪ੍ਰਤੱਖ ਸਬੂਤ ਇਹ ਹੈ ਕਿ ਵੱਖ-ਵੱਖ ਪਾਰਟੀਆਂ ਦੇ ਸੈਂਕੜੇ ਲੋਕ ਹਰ ਰੋਜ਼ ਲੋਕ ਭਲਾਈ ਦੇ ਅਣਗਿਣਤ ਕੰਮਾਂ ਤੋਂ ਖੁਸ਼ ਹੋ ਕੇ ਭਗਵਾਨਪੁਰ ਗਰੁੱਪ ਦੀ ਰਹਿਨੁਮਾਈ ਕਬੂਲ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵੱਖ-ਵੱਖ ਪਿੰਡਾਂ ਵਿਚ ਧੀਆਂ ਨੂੰ ਸ਼ਗਨ ਦੀ ਰਾਸ਼ੀ ਭੇਟ ਕਰਨ ਤੋਂ ਬਾਅਦ ਪਿੰਡ ਭਗਵਾਨਪੁਰ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਸਮੇਂ ਜੱਗੂ ਭਗਵਾਨਪੁਰੀਆ ਦੀ ਪਤਨੀ ਅਮਨਦੀਪ ਕੌਰ ਭਗਵਾਨਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਦੇ ਪਰਿਵਾਰ ਵਲੋਂ 200 ਤੋਂ ਵੱਧ ਧੀਆਂ ਨੂੰ 21000-21000 ਹਜ਼ਾਰ ਦਾ ਸ਼ਗਨ ਦੇਣ ਤੋਂ ਇਲਾਵਾ ਧਾਰਮਿਕ ਸਥਾਨਾਂ, ਖੇਡ ਕਲੱਬਾਂ, ਕੁੜੀਆਂ ਦੀ ਪੜ੍ਹਾਈ ਸਮੇਤ ਹੋਰ ਬਹੁਤ ਸਾਰੇ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਨਵਰੀ ਮਹੀਨੇ 2027 ਵਿਚ 200 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾਣਗੇ ਤੇ ਆਪਣੀਆਂ ਧੀਆਂ ਸਮਝ ਕੇ ਦਿਲ ਖੋਲ੍ਹ ਕੇ ਉਨ੍ਹਾਂ ਨੂੰ ਦਾਜ ਦਿੱਤਾ ਜਾਵੇਗਾ। ਅਮਨਦੀਪ ਕੌਰ ਭਗਵਾਨਪੁਰ ਨੇ ਕਿਹਾ ਕਿ ਲੋਕ ਸਾਡੇ ਨਾਲ ਕਿਸੇ ਡਰ ਨਾਲ ਨਹੀਂ ਜੁੜੇ ਰਹੇ, ਸਗੋਂ ਸਾਡੇ ਪਰਿਵਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਕਰ ਕੇ ਸਾਡੇ ਪਰਿਵਾਰ ਦਾ ਸਤਿਕਾਰ ਤੇ ਮਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2027 ਵਿਚ ਲੋਕ ਮੈਨੂੰ ਇਥੋਂ ਵੱਡੀ ਲੀਡ ਨਾਲ ਜਿਤਾ ਕੇ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਣਗੇ। ਇਸ ਸਮੇਂ ਚੇਅਰਪਰਸਨ ਰਾਜਵਿੰਦਰ ਕੌਰ ਭਗਵਾਨਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਬੀਰ ਸਿੰਘ ਭਿੱਲਾ ਕੋਟਲੀ ਤੇ ਸਮੁੱਚੀ ਭਗਵਾਨਪੁਰ ਟੀਮ ਹਾਜ਼ਰ ਸੀ।
ਪਿਛਲੀ ਖ਼ਬਰ ਗੁਰੂ ਕਿਰਪਾ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਯੁੱਧ ਮੋਰਚੇ ਨੂੰ ਮਿਲੇਗੀ ਫਤਿਹ : ਭਾਈ ਗੁਰਪ੍ਰੀਤ ਸਿੰਘ ਮੋਰਚੇ ’ਤੇ ਮਨਾ... ਅਗਲੀ ਖ਼ਬਰ ਦੌਲਤ ਰਾਮ ਭੱਲਾ ਡੀ.ਏ.ਵੀ. ਸਕੂਲ ’ਚ ਪੰਜਾਬ ਦਿਵਸ ’ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।