03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਸ਼ਟਰੀ ਏਕਤਾ ਦਿਵਸ ਮਨਾਇਆ

ਪਠਾਨਕੋਟ, 2 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਾ ਪਠਾਨਕੋਟ ਵਿਖੇ 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਦੀ ਪ੍ਰਧਾਨਗੀ ਹੇਠ ਅਤੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ-ਸਨਮਾਨ ਦੀ ਰਾਖੀ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ ।

ਅਜੀਤ ਡੈਸਕ 03-11-2026
ਪਠਾਨਕੋਟ, 2 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਾ ਪਠਾਨਕੋਟ ਵਿਖੇ 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਦੀ ਪ੍ਰਧਾਨਗੀ ਹੇਠ ਅਤੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ-ਸਨਮਾਨ ਦੀ ਰਾਖੀ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ । ਇਸ ਮੌਕੇ ਡਾ: ਰੁਪਿੰਦਰਜੀਤ ਗਿੱਲ ਨੇ ਕਿਹਾ ਕਿ ਅਜਿਹੇ ਸਮਾਗਮ ਦੇਸ਼ ਪ੍ਰਤੀ ਸਮਰਪਣ ਤੇ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਵਿਭਾਗ ਮੁਖੀ ਡਾ : ਆਰਤੀ ਪਲਟਾ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥਣਾਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਵੀਂ ਊਰਜਾ ਵੀ ਪ੍ਰਦਾਨ ਕਰਦੇ ਹਨ । ਇਸ ਮੌਕੇ ਪ੍ਰੋ: ਸਾਕਸ਼ੀ ਠਾਕੁਰ ਵੀ ਮੌਜੂਦ ਸਨ ।
ਪਿਛਲੀ ਖ਼ਬਰ ਈਕੋ ਕਲੱਬ ਇੰਚਾਰਜਾਂ ਲਈ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਲਗਾਈ ਅਗਲੀ ਖ਼ਬਰ ਅਧਿਆਪਕਾਂ ਅਤੇ ਵਿਭਾਗੀ ਕਰਮਚਾਰੀਆਂ ਲਈ ਸਵੈ-ਗਣਨਾ ਸੰਬੰਧੀ ਡਿਜ਼ੀਟਲ ਸਿਖਲਾਈ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।