02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਾਫਟ ਟੈਨਿਸ ਵਿਚ ਡਲਹੌਜ਼ੀ ਪਬਲਿਕ ਸਕੂਲ ਬਧਾਨੀ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਪਠਾਨਕੋਟ , 2 ਨਵੰਬਰ (ਸੰਧੂ)- 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਦੇ ਸਾਫਟ ਟੈਨਿਸ ਮੁਕਾਬਲਿਆਂ ਵਿਚ ਡਲਹੌਜ਼ੀ ਪਬਲਿਕ ਸਕੂਲ ਬਧਾਨੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । 30 ਅਕਤੂਬਰ ਨੂੰ ਮਿਲੇਨੀਅਮ ਸਕੂਲ ਮੋਹਾਲੀ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਪਠਾਨਕੋਟ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ ।

ਅਜੀਤ ਡੈਸਕ 03-11-2026
ਪਠਾਨਕੋਟ , 2 ਨਵੰਬਰ (ਸੰਧੂ)- 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਦੇ ਸਾਫਟ ਟੈਨਿਸ ਮੁਕਾਬਲਿਆਂ ਵਿਚ ਡਲਹੌਜ਼ੀ ਪਬਲਿਕ ਸਕੂਲ ਬਧਾਨੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । 30 ਅਕਤੂਬਰ ਨੂੰ ਮਿਲੇਨੀਅਮ ਸਕੂਲ ਮੋਹਾਲੀ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਪਠਾਨਕੋਟ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ । ਮੁਕਾਬਲੇ ਵਿਚ ਪੰਜਾਬ ਦੇ 13 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਪਠਾਨਕੋਟ ਦੀ ਟੀਮ ਨੇ ਗਰੁੱਪ ਪੱਧਰ ਦੇ ਸਾਰੇ ਪੰਜ ਮੈਚ ਜਿੱਤਣ ਉਪਰੰਤ ਸੈਮੀਫਾਈਨਲ ਵਿਚ ਫਰੀਦਕੋਟ ਤੇ ਫਾਈਨਲ ਵਿਚ ਮੋਹਾਲੀ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ । ਇਸ ਮੁਕਾਬਲੇ ਵਿਚ ਪਠਾਨਕੋਟ ਜ਼ਿਲ੍ਹੇ ਦੇ ਪੰਜ ਖਿਡਾਰੀਆਂ ਨੇ ਸੋਨ ਤਗਮੇ ਜਿੱਤੇ, ਜਿਨ੍ਹਾਂ ਵਿਚ ਡਲਹੌਜ਼ੀ ਪਬਲਿਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਮਹਿਤਾ ਮਹਾਜਨ (12ਵੀਂ), ਅਰਿਆਨਾ ਸਿੰਘ ਤੇ ਸਮਾਇਰਾ ਪੰਡੋਹ (ਦੋਵੇਂ 9ਵੀਂ ਜਮਾਤ) ਸ਼ਾਮਿਲ ਹਨ । ਇਸ ਤੋਂ ਇਲਾਵਾ 12ਵੀਂ ਜਮਾਤ ਦੀ ਵਿਦਿਆਰਥਣ ਮਹਿਤਾ ਮਹਾਜਨ ਦੀ ਮੱਧ ਪ੍ਰਦੇਸ਼ ਵਿਖੇ ਹੋਣ ਵਾਲੀਆਂ ਰਾਸ਼ਟਰੀ ਸਾਫਟ ਟੈਨਿਸ ਸਕੂਲ ਖੇਡਾਂ ਲਈ ਚੋਣ ਹੋਈ ਹੈ। ਪਠਾਨਕੋਟ ਜ਼ਿਲ੍ਹੇ ਦੇ ਤਿੰਨ ਖਿਡਾਰੀ 25 ਤੋਂ 30 ਨਵੰਬਰ ਤੱਕ ਮਿਲੇਨੀਅਮ ਸਕੂਲ ਮੋਹਾਲੀ ਵਿਖੇ ਲੱਗਣ ਵਾਲੇ ਰਾਸ਼ਟਰੀ ਕੈਂਪ ਲਈ ਵੀ ਚੁਣੇ ਗਏ ਹਨ। ਇਸ ਸਫਲਤਾ ਦਾ ਸਿਹਰਾ ਜ਼ਿਲ੍ਹਾ ਟੈਨਿਸ ਕੋਚ ਗੁਰਪ੍ਰੀਤ ਸਿੰਘ ਦੀ ਮਿਹਨਤ ਤੇ ਸੁਚੱਜੀ ਸਿਖਲਾਈ ਨੂੰ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਪਰਬੀਰ ਸਿੰਘ ਗਰੇਵਾਲ, ਚੇਅਰਪਰਸਨ ਰੂਪਮ ਕੌਰ ਗਰੇਵਾਲ ਤੇ ਸਹਾਇਕ ਡਾਇਰੈਕਟਰ ਦਾਨਬੀਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮਹਿਤਾ ਮਹਾਜਨ ਨੂੰ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਜਨਤਕ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ-ਐਡਵੋਕੇਟ ਤੁਸ਼ਾਰ ਮਿਨਹਾਸ ਅਗਲੀ ਖ਼ਬਰ ਮੈਰਿਜ ਪੈਲੇਸ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।