ਪਿੰਡ ਕੋਟਲੀ ਮੁਗਲਾਂ ਵਿਖੇ ਬਣੇ ਕਮਿਊਨਿਟੀ ਹਾਲ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ
ਤਾਰਾਗੜ੍ਹ, 3 ਨਵੰਬਰ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਪਿੰਡ ਕੋਟਲੀ ਮੁਗਲਾਂ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਹਲਕਾ ਭੋਆ ਦੀਆਂ ਕਰੀਬ 50 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 56 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ ਗਈਆਂ ।
ਕਮਿਊਨਿਟੀ ਹਾਲ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ। ਤਸਵੀਰ: ਸੋਹਨ ਲਾਲ
04-11-2026